ਲਾਲੜੂ: ਇੰਫੋਟੈਕ ਪੰਜਾਬ ਦੇ ਚੈਅਰਮੇਨ ਅਤੇ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਐੱਸ.ਐੱਮ.ਐੱਸ. ਸੰਧੂ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਤੇ ਵਿਧਾਨ ਸਭਾ ਚੋਣਾ ਵਿੱਚ ਜਿੱਤ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਦੀ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਖ਼ਿਲਾਫ਼ ਕੁੱਝ ਵਿਧਾਇਕਾਂ ਤੇ ਹੋਰ ਆਗੂਆਂ ਵਲੋਂ ਕੀਤਾ ਜਾ ਰਿਹਾ ਪ੍ਰਚਾਰ ਪਾਰਟੀ ਨੂੰ ਕਮਜ਼ੋਰ ਕਰਨ ਵਾਲਾ ਹੈ। ਕਾਂਗਰਸ ਪਾਰਟੀ ਨੂੰ ਜੇ ਕੋਈ ਆਗੂ ਮਜ਼ਬੂਤ ਕਰਨ ਦੀ ਸਮਰੱਥਾ ਰੱਖਦਾ ਹੈ ਤਾਂ ਉਹ ਕੈਪਟਨ ਅਮਰਿੰਦਰ ਸਿੰਘ ਹੀ ਹਨ। ਸੰਧੂ ਨੇ ਕਿਹਾ ਕਿ ਹਾਈਕਮਾਂਡ ਨੂੰ ਪਾਰਟੀ ਦੇ ਅੰਦਰੂਨੀ ਮਾਮਲੇ ਨੂੰ ਗੱਲਬਾਤ ਰਾਹੀਂ ਹੱਲ ਕਰਨੇ ਚਾਹੀਦੇ ਹਨ ਤੇ ਪੰਜਾਬ ਦੀ ਵਾਗਡੋਰ ਕੈਪਟਨ ਅਮਰਿੰਦਰ ਸਿੰਘ ਦੇ ਹੱਥਾਂ ਵਿੱਚ ਸੌਂਪਣੀ ਸਮੇਂ ਦੀ ਲੋੜ ਹੈ। -ਪੱਤਰ ਪ੍ਰੇਰਕ