ਬੇਕਾਬੂ ਹੋ ਕੇ ਫਲਾਈਓਵਰ ਤੋਂ ਖਿਸਕੀ ਕਾਰ, ਬਚਾਅ
ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਲਾਲੜੂ ਫਲਾਈਓਵਰ ਉੱਤੇ ਇੱਕ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ। ਅੰਬਾਲਾ ਤੋਂ ਚੰਡੀਗੜ੍ਹ ਜਾ ਰਹੀ ਇੱਕ ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਕੇ ਫਲਾਈਓਵਰ ਤੋਂ ਹੇਠਾਂ ਖਿਸਕ ਗਈ। ਹਾਲਾਂਕਿ, ਇਸ ਹਾਦਸੇ ਵਿੱਚ ਕਾਰ ਵਿੱਚ...
Advertisement
ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਲਾਲੜੂ ਫਲਾਈਓਵਰ ਉੱਤੇ ਇੱਕ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ। ਅੰਬਾਲਾ ਤੋਂ ਚੰਡੀਗੜ੍ਹ ਜਾ ਰਹੀ ਇੱਕ ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਕੇ ਫਲਾਈਓਵਰ ਤੋਂ ਹੇਠਾਂ ਖਿਸਕ ਗਈ। ਹਾਲਾਂਕਿ, ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਲੋਕਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।
Advertisement
ਜਾਣਕਾਰੀ ਮੁਤਾਬਕ ਇਹ ਘਟਨਾ ਸਵੇਰੇ ਕਰੀਬ 11 ਵਜੇ ਵਾਪਰੀ, ਜਦੋਂ ਕਾਰ ਅੰਬਾਲਾ ਤੋਂ ਚੰਡੀਗੜ੍ਹ ਵੱਲ ਜਾ ਰਹੀ ਸੀ। ਜਦੋਂ ਗੱਡੀ ਲਾਲੜੂ ਫਲਾਈਓਵਰ 'ਤੇ ਪਹੁੰਚੀ ਤਾਂ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਇਹ ਸੜਕ ਕਿਨਾਰੇ ਬਣੇ ਫੁੱਟਪਾਥ ਨੂੰ ਤੋੜਦੀ ਹੋਈ ਫਲਾਈਓਵਰ ਤੋਂ ਹੇਠਾਂ ਆ ਗਈ। ਹਾਦਸੇ ਤੋਂ ਬਾਅਦ ਆਲੇ-ਦੁਆਲੇ ਦੇ ਲੋਕਾਂ ਅਤੇ ਰਾਹਗੀਰਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਕਾਰ ਸਵਾਰਾਂ ਨੂੰ ਬਾਹਰ ਕੱਢਿਆ। ਮੌਕੇ ਤੇ ਮੌਜੂਦ ਲੋਕਾਂ ਅਨੁਸਾਰ ਕਾਰ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ, ਪਰ ਇਸ ਦੌਰਾਨ ਮੌਜੂਦ ਵਿਅਕਤੀਆਂ ਦਾ ਗੰਭੀਰ ਸੱਟਾਂ ਤੋਂ ਬਚਾਅ ਰਿਹਾ। ਉਧਰ ਪੁਲੀਸ ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
Advertisement