ਕਾਰ ਤੇ ਟਰੈਕਟਰ-ਟਰਾਲੀ ਦੀ ਟੱਕਰ; 3 ਜ਼ਖ਼ਮੀ

ਕਾਰ ਤੇ ਟਰੈਕਟਰ-ਟਰਾਲੀ ਦੀ ਟੱਕਰ; 3 ਜ਼ਖ਼ਮੀ

ਹਾਦਸੇ ਕਾਰਨ ਨੁਕਸਾਨੀ ਕਾਰ। -ਫੋਟੋ: ਰੂਬਲ

ਹਰਜੀਤ ਸਿੰਘ
ਡੇਰਾਬੱਸੀ, 27 ਅਕਤੂਬਰ
ਇਥੋਂ ਦੀ ਧਨੋਨੀ ਸੜਕ ’ਤੇ ਲੰਘੀ ਦੇਰ ਰਾਤ ਕਾਰ ਅਤੇ ਟਰੈਕਟਰ-ਟਰਾਲੀ ਦੀ ਸਿੱਧੀ ਟੱਕਰ ਹੋ ਗਈ ਜਿਸ ਕਾਰਨ 3 ਜਣੇ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਟਰੈਕਟਰ-ਟਰਾਲੀ ਖੇਤਾਂ ਵਿੱਚ ਪਲਟ ਗਈ। ਜ਼ਖ਼ਮੀਆਂ ਨੂੰ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਹਾਦਸੇ ਦੌਰਾਨ ਵਾਲ-ਵਾਲ ਬਚੇ ਟਰੈਕਟਰ ਚਾਲਕ ਸੁਖਵਿੰਦਰ ਸਿੰਘ ਵਾਸੀ ਪਿੰਡ ਫਤਹਿਪੁਰ ਜੱਟਾਂ ਨੇ ਦੱਸਿਆ ਕਿ ਉਹ ਆਪਣੇ ਦੋ ਸਾਥੀਆਂ ਨਾਲ ਟਰੈਕਟਰ ’ਤੇ ਸਵਾਰ ਹੋ ਕੇ ਡੇਰਾਬੱਸੀ ਆ ਰਿਹਾ ਸੀ। ਪਿੰਡ ਧਨੋਨੀ ਨੇੜੇ ਪੁੱਜਣ ’ਤੇ ਡੇਰਾਬੱਸੀ ਵੱਲੋਂ ਆਉਂਦੀ ਕਾਰ ਅਚਾਨਕ ਉਨ੍ਹਾਂ ਦੇ ਟਰੈਕਟਰ ਅੱਗੇ ਆ ਗਈ ਤੇ ਸਿੱਧੀ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਖੇਤਾਂ ਵਿੱਚ ਪਲਟ ਗਈ ਅਤੇ ਉਸ ਦੇ ਸਾਥੀ ਜਸਬੀਰ ਸਿੰਘ ਅਤੇ ਕਰਨਵੀਰ ਸਿੰਘ ਜ਼ਖ਼ਮੀ ਹੋ ਗਏ। ਇਸੇ ਦੌਰਾਨ ਕਾਰ ਚਾਲਕ ਜਗਤਾਰ ਸਿੰਘ (ਸਾਬਕਾ ਸਰਪੰਚ ਪਿੰਡ ਕਾਰਕੋਰ) ਵੀ ਗੰਭੀਰ ਜ਼ਖ਼ਮੀ ਹੋ ਗਿਆ।

ਹਾਦਸੇ ’ਚ ਨੌਜਵਾਨ ਦੀ ਮੌਤ; ਦੋ ਜ਼ਖ਼ਮੀ

ਮੁਹਾਲੀ (ਪੱਤਰ ਪ੍ਰੇਰਕ): ਮੁਹਾਲੀ ਏਅਰਪੋਰਟ ਸੜਕ ’ਤੇ ਵਾਪਰੇ ਹਾਦਸੇ ਵਿੱਚ ਕਾਰ ਸਵਾਰ ਨੌਜਵਾਨ ਦੀ ਮੌਤ ਹੋ ਗਈ ਜਦੋਂਕਿ ਚਾਲਕ ਸਮੇਤ ਦੋ ਦੋਸਤ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਦੇਸ ਰਾਜ (19) ਵਜੋਂ ਹੋਈ ਹੈ ਜਦੋਂਕਿ ਜ਼ਖ਼ਮੀ ਪ੍ਰਦੀਪ ਸਿੰਘ ਉਰਫ਼ ਪਰਗਟ ਅਤੇ ਦੀਪਕ ਕੁਮਾਰ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਤਿੰਨੇ ਨੌਜਵਾਨ ਬਲੌਂਗੀ ਦੇ ਵਸਨੀਕ ਹਨ। ਪ੍ਰਦੀਪ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਪੁਲੀਸ ਅਨੁਸਾਰ ਇਹ ਹਾਦਸਾ ਲੰਘੀ ਦੇਰ ਰਾਤ ਕਾਰ ਅੱਗੇ ਅਚਾਨਕ ਪਸ਼ੂ ਆਉਣ ਕਾਰਨ ਵਾਪਰਿਆ। ਕਾਰ ਨੂੰ ਪਰਗਟ ਚਲਾ ਰਿਹਾ ਸੀ ਜਦੋਂਕਿ ਦੇਸਰਾਜ ਨਾਲ ਵਾਲੀ ਸੀਟ ’ਤੇ ਅਤੇ ਦੀਪਕ ਪਿਛਲੀ ਸੀਟ ’ਤੇ ਬੈਠਾ ਸੀ। ਬਲੌਂਗੀ ਥਾਣੇ ਦੇ ਮੁਖੀ ਇੰਸਪੈਕਟਰ ਅਮਰਦੀਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਸਾਢੇ 12 ਵਜੇ ਦੇਸਰਾਜ, ਪ੍ਰਦੀਪ ਸਿੰਘ ਅਤੇ ਦੀਪਕ ਕੁਮਾਰ ਸਵਿਫ਼ਟ ਡਿਜ਼ਾਇਰ ਕਾਰ ਵਿੱਚ ਏਅਰਪੋਰਟ ਸੜਕ ਰਾਹੀਂ ਸੰਨੀ ਐਨਕਲੇਵ ਤੋਂ ਮੁਹਾਲੀ ਵੱਲ ਜਾ ਰਹੇ ਸਨ ਤੇ ਹਾਦਸਾ ਵਾਪਰ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸੰਯੁਕਤ ਮੋਰਚੇ ਵੱਲੋਂ ਪਹਿਲੀ ਫਰਵਰੀ ਦਾ ਸੰਸਦ ਮਾਰਚ ਰੱਦ

ਸੰਯੁਕਤ ਮੋਰਚੇ ਵੱਲੋਂ ਪਹਿਲੀ ਫਰਵਰੀ ਦਾ ਸੰਸਦ ਮਾਰਚ ਰੱਦ

ਦਿੱਲੀ ਪੁਲੀਸ ਵੱਲੋਂ 37 ਕਿਸਾਨ ਆਗੂਆਂ ਖਿਲਾਫ਼ ਐੱਫਆਈਆਰ ਦਰਜ

ਟਰੈਕਟਰ ਪਰੇਡ ਹਿੰਸਾ: ਦਿੱਲੀ ਪੁਲੀਸ ਵੱਲੋਂ ਡਾ. ਦਰਸ਼ਨਪਾਲ ਨੂੰ ਨੋਟਿਸ

ਟਰੈਕਟਰ ਪਰੇਡ ਹਿੰਸਾ: ਦਿੱਲੀ ਪੁਲੀਸ ਵੱਲੋਂ ਡਾ. ਦਰਸ਼ਨਪਾਲ ਨੂੰ ਨੋਟਿਸ

ਆਗੂਆਂ ਨੇ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਕੰਮ ਕੀਤਾ: ਦਿੱਲੀ ਪੁਲੀਸ

ਕਿਸਾਨਾਂ ਦੀ ਪਹਿਲੀ ਫਰਵਰੀ ਨੂੰ ਸੰਸਦ ਵੱਲ ਮਾਰਚ ਦੀ ਯੋਜਨਾ ਰੱਦ

ਕਿਸਾਨਾਂ ਦੀ ਪਹਿਲੀ ਫਰਵਰੀ ਨੂੰ ਸੰਸਦ ਵੱਲ ਮਾਰਚ ਦੀ ਯੋਜਨਾ ਰੱਦ

30 ਜਨਵਰੀ ਨੂੰ ਭੁੱਖ ਹੜਤਾਲ ਰੱਖਣ ਦਾ ਫ਼ੈਸਲਾ

ਸ਼ਹਿਰ

View All