ਰਾਜਪੁਰਾ ਨਜ਼ਦੀਕ ਕਾਰ ਅਤੇ ਟਰੱਕ ਵਿਚਲੇ ਟੱਕਰ: ਚਿਤਕਾਰਾ ਯੂਨੀਵਰਸਿਟੀ ਦੇ 3 ਵਿਦਿਆਰਥੀਆਂ ਦੀ ਮੌਤ, ਇਕ ਜ਼ਖ਼ਮੀ

ਰਾਜਪੁਰਾ ਨਜ਼ਦੀਕ ਕਾਰ ਅਤੇ ਟਰੱਕ ਵਿਚਲੇ ਟੱਕਰ: ਚਿਤਕਾਰਾ ਯੂਨੀਵਰਸਿਟੀ ਦੇ 3 ਵਿਦਿਆਰਥੀਆਂ ਦੀ ਮੌਤ, ਇਕ ਜ਼ਖ਼ਮੀ

ਪੀਪੀ ਵਰਮਾ /ਆਤਿਸ਼ ਗੁਪਤਾ

ਪੰਚਕੂਲਾ/ਚੰਡੀਗੜ੍ਹ, 17 ਅਕਤੂਬਰ

ਰਾਜਪੁਰਾ-ਚੰਡੀਗੜ੍ਹ ਸੜਕ ’ਤੇ ਪਿੰਡ ਆਲਮਪੁਰ ਮੋੜ ’ਤੇ ਕਾਰ ਅਤੇ ਟਰੱਕ ਦੀ ਟੱਕਰ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਚੰਡੀਗੜ੍ਹ ਦੇ ਸੈਕਟਰ 32 ਸਰਕਾਰੀ ਹਸਪਤਾਲ ਵਿੱਚ ਭਰਤੀ ਕੀਤਾ ਗਿਆ। ਮ੍ਰਿਤਕਾਂ ਦੀ ਪਛਾਣ ਯਸ਼ ਮਿੱਤਲ(22), ਆਕਰਸ਼ਿਤ ਗੋਇਲ(22) ਤੇ ਇਕਾਂਤ ਕਾਲੜਾ(21) ਸਾਰੇ ਵਾਸੀ ਪੰਚਕੂਲਾ ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਦੀ ਪਛਾਣ ਹੁਨਰ ਵਜੋਂ ਹੋਈ ਹੈ। ਅਕਰਸ਼ਿਤ ਗੋਇਲ ਮਕਾਨ ਨੰਬਰ 586 ਅਤੇ ਯਸ਼ ਮਿੱਤਲ ਮਕਾਨ ਨੰਬਰ -193 ਸੈਕਟਰ-9 ਪੰਚਕੂਲਾ ਦੇ ਰਹਿਣ ਵਾਲੇ ਸਨ, ਜਦਕਿ ਇਕਾਂਤ ਕਾਲੜਾ ਸੈਕਟਰ-20 ਦਾ ਨਿਵਾਸੀ ਸੀ। ਚਾਰੋਂ ਨੌਜਵਾਨ ਚਿਤਕਾਰਾ ਯੂਨੀਵਰਸਿਟੀ ਦੇ ਵਿਦਿਆਰਥੀ ਸਨ ਤੇ ਕਾਰ ਵਿੱਚ ਸਵਾਰ ਹੋ ਕੇ ਜਾ ਰਹੇ ਸੀ, ਜਦੋਂ ਉਹ ਪਿੰਡ ਆਲਮਪੁਰ ਦੇ ਮੋੜ ’ਤੇ ਪਹੁੰਚੇ ਤਾਂ ਉਨ੍ਹਾਂ ਦੀ ਟਰੱਕ ਨਾਲ ਟੱਕਰ ਹੋ ਗਈ। ਪੁਲੀਸ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਰਾਜਪੁਰਾ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। ਅਕਰਸ਼ਿਤ ਗੋਇਲ ਬੀਟੈੱਕ ਫਾਇਨਲ ਦਾ ਵਿਦਿਆਰਥੀ ਸੀ ਜਦਕਿ ਯਸ਼ ਮਿੱਤਲ ਫਾਰਮੇਸੀ ਭਾਗ ਪਹਿਲਾ ਦਾ ਵਿਦਿਆਰਥੀ ਸੀ।

ਯਸ਼ ਤੇ ਆਕਰਸ਼ਿਤ ਦੀਆਂ ਫਾਈਲ ਫੋਟੋਆਂ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਸਰਕਾਰ ਨੇ ਕਮੇਟੀ ਲਈ ਪੰਜ ਕਿਸਾਨ ਆਗੂਆਂ ਦੇ ਨਾਂ ਮੰਗੇ

ਸਰਕਾਰ ਨੇ ਕਮੇਟੀ ਲਈ ਪੰਜ ਕਿਸਾਨ ਆਗੂਆਂ ਦੇ ਨਾਂ ਮੰਗੇ

ਸੰਯੁਕਤ ਕਿਸਾਨ ਮੋਰਚਾ 4 ਦਸੰਬਰ ਨੂੰ ਲਏਗਾ ਆਖਰੀ ਫੈਸਲਾ

ਕਾਂਗਰਸ ਤੇ ਵਿਰੋਧੀ ਪਾਰਟੀਆਂ ਵੱਲੋਂ ਰਾਜ ਸਭਾ ’ਚੋਂ ਵਾਕਆਊਟ

ਕਾਂਗਰਸ ਤੇ ਵਿਰੋਧੀ ਪਾਰਟੀਆਂ ਵੱਲੋਂ ਰਾਜ ਸਭਾ ’ਚੋਂ ਵਾਕਆਊਟ

ਸੰਸਦ ਮੈਂਬਰਾਂ ਦੀ ਮੁਅੱਤਲੀ ਵਾਪਸ ਲੈਣ ਦੀ ਮੰਗ ਨਾਇਡੂ ਵੱਲੋਂ ਰੱਦ, ਮੁਅ...

ਆਸਟਰੇਲੀਆ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਆਸਟਰੇਲੀਆ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਹਵਾਈ ਜਹਾਜ਼ ਵਿੱਚ ਸਵਾਰ ਹੋਣ ਤੋਂ ਪਹਿਲਾਂ ਆਨਲਾਈਨ ਪੋਰਟਲ ਉੱਤੇ ਜਮ੍ਹਾਂ...