ਪੱਤਰ ਪ੍ਰੇਰਕ
ਖਰੜ, 23 ਜੁਲਾਈ
ਘੜੂੰਆਂ ਪੁਲੀਸ ਨੇ ਪੰਜਾਬ ਅਪਾਰਟਮੈਂਟ ਐਂਡ ਪ੍ਰੋਪਰਟੀ ਰੈਗੂਲੇਸ਼ਨ ਐਕਟ 1995 ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਨਵਦੀਪ ਸਿੰਘ ਅਤੇ ਨਰਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਏਡੀਸੀ (ਸ਼ਹਿਰੀ ਵਿਕਾਸ) ਦੇ ਦਫ਼ਤਰ ਵਲੋਂ ਸ਼ਿਕਾਇਤ ਕੀਤੀ ਗਈ ਸੀ। ਕਾਰਜਸਾਧਕ ਅਫਸਰ ਨਗਰ ਪੰਚਾਇਤ ਘੜੂੰਆਂ ਦੀ ਫੀਡਰ ਰਿਪੋਰਟ ਅਨੁਸਾਰ ਇਨ੍ਹਾਂ ਵਿਅਕਤੀਆਂ ਨੇ ਅਣਅਧਿਕਾਰਤ ਕਲੋਨੀਆਂ ਕੱਟ ਕੇ ਉਸਾਰੀ ਕੀਤੀ ਹੈ। ਇਸ ਸ਼ਿਕਾਇਤ ’ਤੇ ਪੁਲੀਸ ਨੇ ਕਾਰਵਾਈ ਕਰਕੇ ਇਨ੍ਹਾਂ ਦੋਵਾਂ ਬਿਲਡਰਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।