ਖਰੜ: ਅੱਜ ਖਰੜ ਸਿਟੀ ਪੁਲੀਸ ਦੇ ਐੱਸਐੱਚਓ ਸੁਨੀਲ ਕੁਮਾਰ ਨੇ ਦੱਸਿਆਂ ਕਿ ਉਨਾਂ ਨੂੰ ਇਤਲਾਹ ਮਿਲੀ ਸੀ ਕਿ ਦਰਪਣ ਗਰੀਨ ਮਕਾਨ ਮਾਲਕਾਂ ਵੱਲੋਂ ਬਿਨਾਂ ਪੁਲੀਸ ਵੈਰੀਫਿਕੇਸਨ ਤੋਂ ਕਿਰਾਏਦਾਰ ਰੱਖੇ ਹੋਏ ਹਨ। ਅਜਿਹੇ 9 ਵਿਅਕਤੀਆਂ ਖ਼ਿਲਾਫ਼ ਪੁਲੀਸ ਵੱਲੋਂ ਕੇਸ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਸੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆਂ ਕਿ ਇਹ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ ਜੇਕਰ ਕੋਈ ਵਿਅਕਤੀ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। -ਪੱਤਰ ਪ੍ਰੇਰਕ