ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਸੱਤ ਖ਼ਿਲਾਫ਼ ਕੇਸ
ਸੰਜੀਵ ਬੱਬੀ ਚਮਕੌਰ ਸਾਹਿਬ, 20 ਮਈ ਇੱਥੋਂ ਦੀ ਪੁਲੀਸ ਨੇ ਇੰਦਰਾ ਕਲੋਨੀ ਨਿਵਾਸੀ ਇੱਕ ਔਰਤ ਨਾਲ ਕੁੱਟਮਾਰ ਕਰਨ ਵਾਲੀਆਂ ਦੋ ਔਰਤਾਂ ਸਮੇਤ ਪੰਜ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਇੰਸਪੈਕਟਰ...
Advertisement
ਸੰਜੀਵ ਬੱਬੀ
ਚਮਕੌਰ ਸਾਹਿਬ, 20 ਮਈ
Advertisement
ਇੱਥੋਂ ਦੀ ਪੁਲੀਸ ਨੇ ਇੰਦਰਾ ਕਲੋਨੀ ਨਿਵਾਸੀ ਇੱਕ ਔਰਤ ਨਾਲ ਕੁੱਟਮਾਰ ਕਰਨ ਵਾਲੀਆਂ ਦੋ ਔਰਤਾਂ ਸਮੇਤ ਪੰਜ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇੰਦਰਾ ਕਲੋਨੀ ਨਿਵਾਸੀ ਮਛਲਾ ਪਤਨੀ ਗੁਰਮੀਤ ਰਾਮ ਵੱਲੋਂ ਪੁਲੀਸ ਨੂੰ ਲਿਖਵਾਏ ਬਿਆਨ ਵਿੱਚ ਦੱਸਿਆ ਕਿ ਉਕਤ ਮੁਲਜ਼ਮਾਂ ਦੀ ਉਸ ਦੇ ਭਰਾ ਰੌਸ਼ਨ ਨਾਲ ਲੜਾਈ ਸੀ, ਪ੍ਰੰਤੂ ਉਸ ਦਾ ਘਰ ਇਨ੍ਹਾਂ ਦੋਹਾਂ ਦੇ ਘਰਾਂ ਵਿਚਕਾਰ ਹੈ। ਉਹ ਆਪਣੇ ਘਰ ਕੰਮ ਕਰ ਰਹੀ ਸੀ ਕਿ ਉਸ ਭਰਾ ਨਾਲ ਲੜਦੇ ਹੋਏ ਇਹ ਸਾਰੇ ਉਸ ਨੂੰ ਵੀ ਗਾਲੀਗਲੋਚ ਕਰਨ ਲੱਗੇ ਅਤੇ ਕੁੱਟਮਾਰ ਕੀਤੀ ਜਿਸ ਕਾਰਨ ਉਸ ਦੇ ਸੱਟਾਂ ਲੱਗੀਆਂ। ਉਨ੍ਹਾਂ ਦੱਸਿਆ ਕਿ ਮਛਲਾ ਪਤਨੀ ਗੁਰਮੀਤ ਰਾਮ ਦੇ ਬਿਆਨ ਦੇ ਆਧਾਰ ’ਤੇ ਉਕਤ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Advertisement
×