ਖੇਤ ਵਿੱਚ ਅੱਗ ਲਗਾਉਣ ਵਾਲੇ ਕਿਸਾਨ ਖਿਲਾਫ਼ ਕੇਸ ਦਰਜ
ਪਿੰਡ ਦਾਊਦਪੁਰ ਦੇ ਇਕ ਖੇਤ ਵਿੱਚ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲੇ ਕਿਸਾਨ ਖਿਲਾਫ਼ ਪੁਲੀਸ ਵੱਲੋਂ ਕੇਸ ਦਰਜ ਕਰਕੇ ਅਗਲੇਰੀ ਅਗਵਾਈ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਨੇ ਦੱਸਿਆ ਕਿ ਐਸਡੀਐਮ ਅਮਰੀਕ ਸਿੰਘ ਸਿੱਧੂ ਵੱਲੋਂ ਡੀਐਸਪੀ ਸ੍ਰੀ ਚਮਕੌਰ ਸਾਹਿਬ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਇੰਜੀਨੀਅਰ ਨੂੰ ਭੇਜੇ ਪੱਤਰ ਵਿੱਚ ਦੱਸਿਆ ਕਿ ਉਨ੍ਹਾਂ ਨੂੰ ਰਜਿੰਦਰ ਦੁੱਗਲ ਨਾਮਕ ਇੱਕ ਵਿਅਕਤੀ ਵੱਲੋਂ ਵਟਸਐਪ ਰਾਹੀਂ ਭੇਜੀ ਇੱਕ ਸ਼ਿਕਾਇਤ ਪ੍ਰਾਪਤ ਹੋਈ ਹੈ, ਜਿਸ ਨਾਲ ਕੁੱਝ ਵੀਡੀਓਜ਼ ਵੀ ਸਾਂਝੀਆਂ ਕੀਤੀਆਂ ਗਈਆਂ ਹਨ ਜਿਨ੍ਹਾਂ ਅਨੁਸਾਰ ਰਾਮ ਲਾਲ ਪੁੱਤਰ ਲਹਿੰਬਰ ਦਾਸ ਪਿੰਡ ਦਾਊਦਪੁਰ ਵੱਲੋਂ ਆਪਣੇ ਖੇਤ ਵਿੱਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ ਜਿਸ ਸਬੰਧੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਉਪਰੋਕਤ ਪੱਤਰ ’ਤੇ ਕਾਰਵਾਈ ਕਰਦਿਆਂ ਏਐਸਆਈ ਸੁਖਵਿੰਦਰ ਸਿੰਘ ਨੇ ਰਾਮ ਲਾਲ ’ਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਉਲੰਘਣਾ ਕਰਨ ’ਤੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
