ਕਿਸਾਨ ਖਿਲਾਫ਼ ਕੇਸ ਦਰਜ
ਪੁਲੀਸ ਨੇ ਪਿੰਡ ਦਾਊਦਪੁਰ ’ਚ ਪਰਾਲੀ ਸਾੜਨ ਵਾਲੇ ਕਿਸਾਨ ਖਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਨੇ ਦੱਸਿਆ ਕਿ ਐੱਸ ਡੀ ਐੱਮ ਅਮਰੀਕ ਸਿੰਘ ਸਿੱਧੂ ਵੱਲੋਂ ਡੀ ਐੱਸ ਪੀ ਸ੍ਰੀ ਚਮਕੌਰ ਸਾਹਿਬ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਇੰਜੀਨੀਅਰ...
Advertisement
ਪੁਲੀਸ ਨੇ ਪਿੰਡ ਦਾਊਦਪੁਰ ’ਚ ਪਰਾਲੀ ਸਾੜਨ ਵਾਲੇ ਕਿਸਾਨ ਖਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਨੇ ਦੱਸਿਆ ਕਿ ਐੱਸ ਡੀ ਐੱਮ ਅਮਰੀਕ ਸਿੰਘ ਸਿੱਧੂ ਵੱਲੋਂ ਡੀ ਐੱਸ ਪੀ ਸ੍ਰੀ ਚਮਕੌਰ ਸਾਹਿਬ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਇੰਜੀਨੀਅਰ ਨੂੰ ਭੇਜੇ ਪੱਤਰ ਵਿੱਚ ਦੱਸਿਆ ਕਿ ਉਨ੍ਹਾਂ ਨੂੰ ਰਜਿੰਦਰ ਦੁੱਗਲ ਨਾਮਕ ਇੱਕ ਵਿਅਕਤੀ ਵੱਲੋਂ ਵ੍ਹਟਸਐਪ ਰਾਹੀਂ ਭੇਜੀ ਇੱਕ ਸ਼ਿਕਾਇਤ ਪ੍ਰਾਪਤ ਹੋਈ ਹੈ। ਸ਼ਿਕਾਇਤ ਕਿਹਾ ਗਿਆ ਕਿ ਰਾਮ ਲਾਲ ਪੁੱਤਰ ਲਹਿੰਬਰ ਦਾਸ ਪਿੰਡ ਦਾਊਦਪੁਰ ਨੇ ਆਪਣੇ ਖੇਤ ਵਿੱਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਾਈ ਹੈ, ਜਿਸ ਸਬੰਧੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਉਕਤ ਪੱਤਰ ’ਤੇ ਕਾਰਵਾਈ ਕਰਦਿਆਂ ਏ ਐੱਸ ਆਈ ਸੁਖਵਿੰਦਰ ਸਿੰਘ ਨੇ ਰਾਮ ਲਾਲ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement
