ਧੋਖਾਧੜੀ ਦੇ ਦੋਸ਼ ਹੇਠ ਪਤੀ-ਪਤਨੀ ਤੇ ਪੁੱਤਰ ਖ਼ਿਲਾਫ਼ ਕੇਸ ਦਰਜ
ਥਾਣਾ ਬਨੂੜ ਦੀ ਪੁਲੀਸ ਨੇ ਜ਼ਮੀਨ ਵੇਚਣ ਦੇ ਨਾਂ ’ਤੇ 4 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਪਤੀ, ਪਤਨੀ ਅਤੇ ਪੁੱਤਰ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਬਨੂੜ ਤੋਂ ਹਾਸਿਲ ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ...
Advertisement
ਥਾਣਾ ਬਨੂੜ ਦੀ ਪੁਲੀਸ ਨੇ ਜ਼ਮੀਨ ਵੇਚਣ ਦੇ ਨਾਂ ’ਤੇ 4 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਪਤੀ, ਪਤਨੀ ਅਤੇ ਪੁੱਤਰ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਬਨੂੜ ਤੋਂ ਹਾਸਿਲ ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਪਿੰਡ ਖਲੌਰ, ਥਾਣਾ ਬਨੂੜ ਵੱਲੋਂ ਜ਼ਿਲਾ ਪੁਲੀਸ ਮੁਖੀ ਨੂੰ ਦਰਖਾਸਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਗਈ ਸੀ। ਜਿਸ ਤਹਿਤ ਸ਼ੇਰ ਸਿੰਘ ਉਸ ਦੇ ਗਗਨਦੀਪ ਸਿੰਘ ਅਤੇ ਪਤਨੀ ਰਾਜਵੰਤ ਕੌਰ, ਵਾਸੀ ਪਿੰਡ ਚੰਗੇਰਾ ਥਾਣਾ ਬਨੂੜ ਤਹਿਤ ਵੱਖ ਵੱਖ ਧਾਰਾਵਾਂ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਅਨੁਸਾਰ ਉਸ ਨਾਲ ਜ਼ਮੀਨ ਦਾ ਸੌਦਾ ਕੀਤਾ ਸੀ, ਜਿਸ ਦਾ ਉਸ ਨੇ 4 ਲੱਖ ਰੁਪਏ ਬਿਆਨਾ ਦਿੱਤਾ ਸੀ। ਸਬੰਧਤ ਵਿਅਕਤੀਆਂ ਨੇ ਵਾਰ ਵਾਰ ਕਹਿਣ ਦੇ ਬਾਵਜੂਦ ਵੀ ਜ਼ਮੀਨ ਦੀ ਰਜਿਸਟਰੀ ਨਹੀਂ ਕਰਵਾਈ।
Advertisement
Advertisement