ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਵਾਲੇ ਸਾਦੀਸ਼ੁਦਾ ਨੌਜਵਾਨ ਖ਼ਿਲਾਫ਼ ਕੇਸ ਦਰਜ
ਪੱਤਰ ਪ੍ਰੇਰਕ ਬਨੂੜ, 12 ਜੁਲਾਈ ਥਾਣਾ ਬਨੂੜ ਦੀ ਪੁਲੀਸ ਨੇ 27 ਵਰ੍ਹਿਆਂ ਦੀ ਇੱਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਡੇਢ ਸਾਲ ਤੱਕ ਸਰੀਰਕ ਸਬੰਧ ਬਣਾਉਣ ਵਾਲੇ ਸ਼ਾਦੀਸ਼ੁਦਾ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਕਥਿਤ ਮੁਲਜ਼ਮ ਦੋ ਬੱਚਿਆਂ ਦਾ...
Advertisement
ਪੱਤਰ ਪ੍ਰੇਰਕ
ਬਨੂੜ, 12 ਜੁਲਾਈ
Advertisement
ਥਾਣਾ ਬਨੂੜ ਦੀ ਪੁਲੀਸ ਨੇ 27 ਵਰ੍ਹਿਆਂ ਦੀ ਇੱਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਡੇਢ ਸਾਲ ਤੱਕ ਸਰੀਰਕ ਸਬੰਧ ਬਣਾਉਣ ਵਾਲੇ ਸ਼ਾਦੀਸ਼ੁਦਾ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਕਥਿਤ ਮੁਲਜ਼ਮ ਦੋ ਬੱਚਿਆਂ ਦਾ ਪਿਓ ਹੈ। ਮਾਮਲੇ ਦੇ ਜਾਂਚ ਅਧਿਕਾਰੀ ਏਐੱਸਆਈ ਜਸਵਿੰਦਰ ਪਾਲ ਨੇ ਦੱਸਿਆ ਕਿ ਥਾਣਾ ਬਨੂੜ ਵਿੱਚ ਦਰਜ ਕਰਾਈ ਸ਼ਿਕਾਇਤ ਅਨੁਸਾਰ ਕਥਿਤ ਨੌਜਵਾਨ ਲੜਕੀ ਨਾਲ ਕਿਰਾਏ ਦੇ ਮਕਾਨ ਵਿਚ ਰਹਿ ਰਿਹਾ ਸੀ। ਉਸ ਨੂੰ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਲਗਾਤਾਰ ਸਰੀਰਕ ਸਬੰਧ ਬਣਾਉਂਦਾ ਰਿਹਾ। ਇਸੇ ਦੌਰਾਨ ਲੜਕੀ ਛੇ ਮਹੀਨੇ ਦੀ ਗਰਭਵਤੀ ਹੋ ਗਈ ਤਾਂ ਲੜਕੀ ਦੀ ਕੁੱਟਮਾਰ ਕਰਕੇ ਚਲਿਆ ਗਿਆ। ਲੜਕੀ ਨੂੰ ਪਤਾ ਚੱਲਿਆ ਕਿ ਸਬੰਧਿਤ ਨੌਜਵਾਨ ਪਹਿਲਾਂ ਹੀ ਸ਼ਾਦੀਸ਼ੁਦਾ ਹੈ ਅਤੇ ਦੋ ਬੱਚਿਆਂ ਦਾ ਪਿਓ ਹੈ। ਜਾਂਚ ਅਧਿਕਾਰੀ ਅਨੁਸਾਰ ਲੜਕੀ ਦੇ ਪਿਤਾ ਦੇ ਬਿਆਨਾਂ ’ਤੇ ਅਮਿਤ ਸਿੰਘ, ਵਾਸੀ ਅਜੀਤ ਨਗਰ ਬਸਤੀ ਜਗਰਾਉਂ (ਲਧਿਆਣਾ) ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Advertisement
×