ਪਰਵਾਸੀ ਪ੍ਰੇਮੀ ਜੋੜੇ ਦੀ ਕੁੱਟਮਾਰ ਦੇ ਮਾਮਲੇ ’ਚ ਛੇ ਖਿਲਾਫ਼ ਕੇਸ ਦਰਜ
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲੀਸ ਦੀ ਕਾਰਵਾੲੀ; ਜ਼ਖ਼ਮੀ ਪੀਜੀਆਈ ਵਿੱਚ ਜ਼ੇਰੇ ਇਲਾਜ
Advertisement
ਇੱਥੋਂ ਦੇ ਵਾਰਡ ਨੰਬਰ 6 ਦੇ ਇੱਕ ਪ੍ਰੇਮੀ ਜੋੜੇ ਦੀ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਵਲੋਂ ਬੇਰਹਿਮੀ ਨਾਲ ਕੀਤੀ ਕੁੱਟਮਾਰ ਦੇ ਸਬੰਧ ਵਿਚ ਥਾਣਾ ਅਮਲੋਹ ਦੀ ਪੁਲੀਸ ਨੇ 6 ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰ ਕੇ ਤਿੰਨ ਜਣਿਆਂ ਨੂੰ ਕਾਬੂ ਕਰ ਲਿਆ ਹੈ। ਉਪ ਪੁਲੀਸ ਕਪਤਾਨ ਗੁਰਦੀਪ ਸਿੰਘ ਸੰਧੂ ਨੇ ਸਪਸ਼ਟ ਕੀਤਾ ਕਿ ਗੰਭੀਰ ਜ਼ਖ਼ਮੀ ਅਮਲੋਹ ਦਾ ਹੀ ਵਸਨੀਕ ਸੀ ਜਿਸ ਨੇ ਕਿਸੇ ਲੜਕੀ ਨਾਲ ਪ੍ਰੇਮ ਵਿਆਹ ਕਰ ਲਿਆ ਸੀ। ਉਨ੍ਹਾਂ ਦੱਸਿਆ ਕਿ ਲੜਕੇ ਦੀ ਕੁੱਟਮਾਰ ਕਾਰਨ ਉਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ ਸੀ। ਇਸ ਲੜਕੇ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਪੀਜੀਆਈ ਚੰਡੀਗੜ੍ਹ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲੀਸ ਕਪਤਾਨ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਕੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਚਲ ਰਹੀ ਹੈ ਅਤੇ ਜਲਦੀ ਹੀ ਇਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।
Advertisement
Advertisement
×