DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸੜਕ ’ਚ ਪਾੜ ਕਾਰਨ ਹਾਦਸੇ ਲਈ ਕੇਸ ਦਰਜ

ਸਰਹਿੰਦ ਨਹਿਰ ਦੇ ਪਾਣੀ ਦੀ ਲੀਕੇਜ ਕਾਰਨ ਪਿੰਡ ਭੈਰੋਂਮਾਜਰਾ ਨੂੰ ਜਾਂਦੀ ਲਿੰਕ ਰੋਡ ’ਚ ਪਏ ਵੱਡੇ ਪਾੜ ਕਾਰਨ ਵਾਪਰੇ ਹਾਦਸੇ ਵਿੱਚ ਚਾਰ ਜਣਿਆਂ ਦੇ ਜ਼ਖ਼ਮੀ ਹੋਣ ਦੇ ਮਾਮਲੇ ਵਿੱਚ ਸਥਾਨਕ ਪੁਲੀਸ ਨੇ ਨਹਿਰੀ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਖ਼ਿਲਾਫ਼ ਕੇਸ...

  • fb
  • twitter
  • whatsapp
  • whatsapp
featured-img featured-img
ਸਰਕਾਰੀ ਹਸਪਤਾਲ ਵਿੱਚ ਦਾਖ਼ਲ ਹਰਪ੍ਰੀਤ ਸਿੰਘ ਤੇ ਉਸ ਦੀ ਮਾਤਾ ਕਰਮਜੀਤ ਕੌਰ।
Advertisement

ਸਰਹਿੰਦ ਨਹਿਰ ਦੇ ਪਾਣੀ ਦੀ ਲੀਕੇਜ ਕਾਰਨ ਪਿੰਡ ਭੈਰੋਂਮਾਜਰਾ ਨੂੰ ਜਾਂਦੀ ਲਿੰਕ ਰੋਡ ’ਚ ਪਏ ਵੱਡੇ ਪਾੜ ਕਾਰਨ ਵਾਪਰੇ ਹਾਦਸੇ ਵਿੱਚ ਚਾਰ ਜਣਿਆਂ ਦੇ ਜ਼ਖ਼ਮੀ ਹੋਣ ਦੇ ਮਾਮਲੇ ਵਿੱਚ ਸਥਾਨਕ ਪੁਲੀਸ ਨੇ ਨਹਿਰੀ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਥਾਣਾ ਮੁਖੀ ਸ਼ਵਿੰਦਰ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਪਿੰਡ ਭੈਰੋਂਮਾਜਰਾ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ (21) ਦੇ ਬਿਆਨਾਂ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਹਰਪ੍ਰੀਤ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ 2 ਸਤੰਬਰ ਨੂੰ ਸਵੇਰੇ ਉਹ ਅਤੇ ਉਸ ਦੀ ਮਾਤਾ ਕਰਮਜੀਤ ਕੌਰ ਮੋਟਰਸਾਈਕਲ ’ਤੇ ਵੇਰਕਾ ਮਿਲਕ ਪਲਾਂਟ ਮੁਹਾਲੀ ਆਪਣੇ ਕੰਮ ’ਤੇ ਜਾ ਰਹੇ ਸਨ। ਜਦੋਂ ਉਹ ਨਹਿਰ ਵਾਲੀ ਸੜਕ ’ਤੇ ਪਹੁੰਚੇ ਤਾਂ ਸੜਕ ਵਿੱਚ ਪਏ ਪਾੜ ਕਾਰਨ ਉਨ੍ਹਾਂ ਦਾ ਮੋਟਰਸਾਈਕਲ ਡਿੱਗ ਗਿਆ। ਹਾਦਸੇ ਵਿੱਚ ਹਰਪ੍ਰੀਤ ਸਿੰਘ ਦੀ ਸੱਜੀ ਲੱਤ ਟੁੱਟ ਗਈ ਅਤੇ ਉਸ ਦੀ ਮਾਤਾ ਨੂੰ ਵੀ ਗੰਭੀਰ ਸੱਟਾਂ ਲੱਗੀਆਂ। ਇਸ ਤੋਂ ਇਲਾਵਾ ਉਸੇ ਪਾੜ ਵਿੱਚ ਡਿੱਗਣ ਕਾਰਨ ਉਨ੍ਹਾਂ ਦੇ ਪਿੰਡ ਦੇ ਹੀ ਦੋ ਹੋਰ ਨੌਜਵਾਨ ਜਸਕਰਨ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਵੀ ਗੰਭੀਰ ਜ਼ਖਮੀ ਹੋ ਗਏ। ਸ਼ਿਕਾਇਤਕਰਤਾ ਅਨੁਸਾਰ ਸੜਕ ਵਿੱਚ ਇਹ ਪਾੜ ਨਹਿਰ ਦੇ ਪਾਣੀ ਦੀ ਲੀਕੇਜ ਹੋਣ ਕਰਕੇ ਪਿਆ ਸੀ। ਪਿੰਡ ਦੀ ਪੰਚਾਇਤ ਵੱਲੋਂ ਇਸ ਲੀਕੇਜ ਬਾਰੇ ਨਹਿਰੀ ਵਿਭਾਗ ਦੇ ਕਰਮਚਾਰੀਆਂ ਨੂੰ ਪਹਿਲਾਂ ਹੀ ਜਾਣੂ ਕਰਵਾਇਆ ਗਿਆ ਸੀ ਪਰ ਵਿਭਾਗ ਵੱਲੋਂ ਸਮੇਂ ਸਿਰ ਇਸ ਦੀ ਮੁਰੰਮਤ ਨਹੀਂ ਕੀਤੀ ਗਈ। ਸਬ-ਇੰਸਪੈਕਟਰ ਸੋਹਣ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਨਹਿਰੀ ਵਿਭਾਗ ਦੇ ਲਾਪ੍ਰਵਾਹ ਕਰਮਚਾਰੀਆਂ ਤੇ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement
×