ਵਿਅਕਤੀ ਨੂੰ ਜ਼ਖਮੀ ਕਰਨ ਦੇ ਦੋਸ਼ ਹੇਠ ਕੇਸ ਦਰਜ
ਸਥਾਨਕ ਪੁਲੀਸ ਵੱਲੋਂ ਪਿੰਡ ਰੁੜਕੀ ਹੀਰਾਂ ਦੇ ਇੱਕ ਵਿਅਕਤੀ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਰੂਪ ਵਿੱਚ ਜਖ਼ਮੀ ਕਰਨ ਵਾਲੇ ਅੱਧੀ ਦਰਜਨ ਹਮਲਾਵਰਾਂ ਖਿਲਾਫ ਵੱਖ-ਵੱਖ ਧਾਰਾਂਵਾ ਅਧੀਨ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਹਮਲਾਵਰਾਂ ਵਿੱਚ...
Advertisement
ਸਥਾਨਕ ਪੁਲੀਸ ਵੱਲੋਂ ਪਿੰਡ ਰੁੜਕੀ ਹੀਰਾਂ ਦੇ ਇੱਕ ਵਿਅਕਤੀ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਰੂਪ ਵਿੱਚ ਜਖ਼ਮੀ ਕਰਨ ਵਾਲੇ ਅੱਧੀ ਦਰਜਨ ਹਮਲਾਵਰਾਂ ਖਿਲਾਫ ਵੱਖ-ਵੱਖ ਧਾਰਾਂਵਾ ਅਧੀਨ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਹਮਲਾਵਰਾਂ ਵਿੱਚ ਇੱਕ ਮਹਿਲਾ ਵੀ ਸ਼ਾਮਲ ਹੈ। ਜ਼ਖਮੀ ਇੱਥੋਂ ਦੇ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਹੈ। ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਹੋਏ ਜਸਵੀਰ ਸਿੰਘ ਪਿੰਡ ਰੁੜਕੀ ਦੀ ਸ਼ਿਕਾਇਤ ’ਤੇ ਸੁਖਜੀਤ ਸਿੰਘ, ਜਸ਼ਨਪ੍ਰੀਤ ਸਿੰਘ, ਪਰਮਜੀਤ ਕੌਰ ਪਤਨੀ ਸੁਖਜੀਤ ਸਿੰਘ ਸਣੇ ਤਿੰਨ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰਕੇ ਮੁਲਾਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
Advertisement
Advertisement