ਕੁੱਤੇ ਨੂੰ ਮਾਰਨ ਸਬੰਧੀ ਕੇਸ ਦਰਜ
                    ਚੰਡੀਗੜ੍ਹ ਵਿੱਚ ਕੁੱਤੇ ਨੂੰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-26 ਦੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਬਾਪੂ ਧਾਮ ਕਲੋਨੀ ਵਿੱਚ ਰਹਿਣ ਵਾਲੀ...
                
        
        
    
                 Advertisement 
                
 
            
        ਚੰਡੀਗੜ੍ਹ ਵਿੱਚ ਕੁੱਤੇ ਨੂੰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-26 ਦੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਬਾਪੂ ਧਾਮ ਕਲੋਨੀ ਵਿੱਚ ਰਹਿਣ ਵਾਲੀ ਮੁਟਿਆਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਹ ਬਾਪੂ ਧਾਮ ਕਲੋਨੀ ਵਿੱਚ ਜੰਗਲੀ ਇਲਾਕੇ ਦੇ ਨਜ਼ਦੀਕ ਤੋਂ ਗੁਜਰ ਰਹੀ ਸੀ ਤਾਂ ਉੱਥੇ ਕੁੱਤੇ ਦਾ ਗੱਲ ਵੱਢ ਕੇ ਕਤਲ ਕੀਤਾ ਗਿਆ ਸੀ। ਥਾਣਾ ਸੈਕਟਰ-26 ਦੀ ਪੁਲੀਸ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਮੁੱਢਲੀ ਜਾਂਚ ਦੌਰਾਨ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।
                 Advertisement 
                
 
            
        
                 Advertisement 
                
 
            
         
 
             
            