ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦੇ ਦੋਸ਼ ਹੇਠ ਕੇਸ ਦਰਜ
ਪੰਚਕੂਲਾ ਪੁਲੀਸ ਨੇ ਇਕ ਲੜਕੀ ਦੀ ਸ਼ਿਕਾਇਤ ’ਤੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਦੋਸ਼ ਹੇਠ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਮੋਹਿਤ ਵਾਸੀ ਗੋਵਿੰਦ ਵਿਹਾਰ ਬਲਟਾਣਾ ਵਜੋਂ ਹੋਈ। ਪੁਲੀਸ ਨੇ...
Advertisement
ਪੰਚਕੂਲਾ ਪੁਲੀਸ ਨੇ ਇਕ ਲੜਕੀ ਦੀ ਸ਼ਿਕਾਇਤ ’ਤੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਦੋਸ਼ ਹੇਠ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਮੋਹਿਤ ਵਾਸੀ ਗੋਵਿੰਦ ਵਿਹਾਰ ਬਲਟਾਣਾ ਵਜੋਂ ਹੋਈ। ਪੁਲੀਸ ਨੇ ਦੱਸਿਆ ਕਿ ਲੜਕੀ ਨੇ ਪੰਚਕੂਲਾ ਦੇ ਮਹਿਲਾ ਪੁਲੀਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾ ਕੇ ਦੱਸਿਆ ਕਿ ਉਸ ਨੂੰ ਮੋਹਿਤ ਨੇ ਵਿਆਹ ਦਾ ਝਾਂਸਾ ਦਿੱਤਾ। ਇਸ ਮਗਰੋਂ ਉਹ ਲਿਵ ਇਨ ਰਿਲੇਸ਼ਨ ਵਿੱਚ ਰਹਿਣ ਲੱਗ ਗਏ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਬਾਅਦ ਵਿੱਚ ਮੁਲਜ਼ਮ ਆਪਣੇ ਵਾਅਦੇ ਤੋਂ ਮੁਕਰ ਗਿਆ। ਉਸ ਨੇ ਇਸ ਦੀ ਸ਼ਿਕਾਇਤ ਪੰਚਕੂਲਾ ਮਹਿਲਾ ਪੁਲੀਸ ਸਟੇਸ਼ਨ ਵਿੱਚ ਦਰਜ ਕਰਵਾਈ। ਪੰਚਕੂਲਾ ਪੁਲੀਸ ਨੇ ਜ਼ੀਰੋ ਐੱਫ ਆਈ ਆਰ ਦਰਜ ਕਰ ਕੇ ਬਲਟਾਣਾ ਪੁਲੀਸ ਨੂੰ ਭੇਜ ਦਿੱਤੀ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement
