ਧਮਕਾਉਣ ਦੇ ਦੋਸ਼ ਹੇਠ ਕੇਸ ਦਰਜ
ਪੱਤਰ ਪ੍ਰੇਰਕ ਮੋਰਿੰਡਾ, 24 ਜੂਨ ਸਥਾਨਕ ਸਦਰ ਪੁਲੀਸ ਨੇ ਇੱਕ ਵਿਅਕਤੀ ਦੀ ਸ਼ਿਕਾਇਤ ’ਤੇ ਆਣਪਛਾਤਿਆਂ ਖ਼ਿਲਾਫ਼ ਜਾਨੋਂ ਮਾਰਨ ਦੀਆਂ ਧਮਕੀਆਂ ਤੇ ਗਾਲ੍ਹਾਂ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲੀਸ ਥਾਣਾ ਸਦਰ ਮੋਰਿੰਡਾ ਦੇ ਐੱਸਐੱਚਓ ਕੈਲਾਸ਼ ਬਹਾਦਰ ਨੇ ਦੱਸਿਆ...
Advertisement
ਪੱਤਰ ਪ੍ਰੇਰਕ
ਮੋਰਿੰਡਾ, 24 ਜੂਨ
Advertisement
ਸਥਾਨਕ ਸਦਰ ਪੁਲੀਸ ਨੇ ਇੱਕ ਵਿਅਕਤੀ ਦੀ ਸ਼ਿਕਾਇਤ ’ਤੇ ਆਣਪਛਾਤਿਆਂ ਖ਼ਿਲਾਫ਼ ਜਾਨੋਂ ਮਾਰਨ ਦੀਆਂ ਧਮਕੀਆਂ ਤੇ ਗਾਲ੍ਹਾਂ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲੀਸ ਥਾਣਾ ਸਦਰ ਮੋਰਿੰਡਾ ਦੇ ਐੱਸਐੱਚਓ ਕੈਲਾਸ਼ ਬਹਾਦਰ ਨੇ ਦੱਸਿਆ ਕਿ ਹਰਜੀਤ ਸਿੰਘ ਵਾਸੀ ਰਸੂਲਪੁਰ ਨੇ ਪੁਲੀਸ ਨੂੰ ਸ਼ਿਕਾਇਤ ’ਚ ਦੱਸਿਆ ਕਿ ਉਹ ਆਰਐਸਐਸ ਤੇ ਹੋਰ ਹਿੰਦੂ ਜਥੇਬੰਦੀਆਂ ਦੇ ਆਗੂਆਂ ਨਾਲ ਸਬੰਧ ਰੱਖਦਾ ਹੈ ਤੇ ਅਕਸਰ ਖਾਲਿਸਤਾਨ ਖ਼ਿਲਾਫ਼ ਬੋਲਦਾ ਰਹਿੰਦਾ ਹੈ। ਇਸ ਕਾਰਨ ਕੁਝ ਕੱਟੜਪੰਥੀ ਲੋਕ ਉਸ ਨੂੰ ਵੱਖ-ਵੱਖ ਫੋਨ ਨੰਬਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹਨ। ਪੁਲੀਸ ਨੇ ਦੱਸਿਆ ਕਿ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
Advertisement
×