ਜਬਰ-ਜਨਾਹ ਦੇ ਦੇਸ਼ ਹੇਠ ਕੇਸ ਦਰਜ
ਪੱਤਰ ਪ੍ਰੇਰਕ ਬਨੂੜ, 22 ਅਪਰੈਲ ਥਾਣਾ ਬਨੂੜ ਦੀ ਪੁਲੀਸ ਨੇ ਇੱਕ ਨਾਬਾਲਗ ਲੜਕੀ ਨਾਲ ਜਬਰ-ਜਨਾਹ ਦੇ ਦੇਸ਼ ਹੇਠ ਨੌਜਵਾਨ ਖ਼ਿਲਾਫ਼ ਪੋਸਕੋ ਅਤੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਇਹ ਮਾਮਲਾ...
Advertisement
ਪੱਤਰ ਪ੍ਰੇਰਕ
ਬਨੂੜ, 22 ਅਪਰੈਲ
Advertisement
ਥਾਣਾ ਬਨੂੜ ਦੀ ਪੁਲੀਸ ਨੇ ਇੱਕ ਨਾਬਾਲਗ ਲੜਕੀ ਨਾਲ ਜਬਰ-ਜਨਾਹ ਦੇ ਦੇਸ਼ ਹੇਠ ਨੌਜਵਾਨ ਖ਼ਿਲਾਫ਼ ਪੋਸਕੋ ਅਤੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਪੀੜਤਾ ਦੀ ਮਾਂ ਦੀ ਸ਼ਿਕਾਇਤ ਉੱਤੇ ਦਰਜ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਬਲਪ੍ਰੀਤ ਸਿੰਘ ਵਾਸੀ ਬਨੂੜ ਵਜੋਂ ਹੋਈ ਹੈ। ਉਸ ਨੇ ਲੜਕੀ ਦੀ ਕੁੱਟਮਾਰ ਕਰਨ ਅਤੇ ਬੰਦੀ ਬਣਾ ਕੇ ਰੱਖਣ ਦੇ ਦੋਸ਼ ਦੋਸ਼ ਲਾਏ ਹਨ। ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਕੁਰਾਲੀ (ਪੱਤਰ ਪ੍ਰੇਰਕ): ਸ਼ਹਿਰ ਦੀ ਸਿੰਘਪੁਰਾ ਰੋਡ ਦੀ ਇੱਕ ਕਲੋਨੀ ਵਿੱਚ ਨਾਬਾਲਗ ਨਾਲ ਜਬਰ-ਜਨਾਹ ਮਾਮਲੇ ਵਿੱਚ ਪਰਵਾਸੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਸੰਦੀਪ ਕੁਮਾਰ ਵਜੋਂ ਹੋਈ ਹੈ। ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਦਾਲਤ ਨੇ ਮੁਲਜ਼ਮ ਨੂੰ ਜੇਲ੍ਹ ਭੇਜ ਦਿੱਤਾ ਹੈ।
Advertisement
×