ਖਰੜ: ਪੁਲੀਸ ਨੇ ਇੱਕ ਲੜਕੀ ਦੇ ਪਿਤਾ ਦੀ ਸ਼ਿਕਾਇਤ ’ਤੇ ਫੇਸਬੁੱਕ ਅਤੇ ਵਟਸਐਪ ’ਤੇ ਉਸ ਦੀ ਲੜਕੀ ਦੀਆਂ ਫੋਟੋਆਂ ਆਡਿਟ ਕਰਕੇ ਵਾਇਰਲ ਕਰਨ ਦੇ ਦੋਸ਼ ਅਧੀਨ ਅਣਪਛਾਤੇ ਵਿਅਕਤੀ ਵਿਰੁੱਧ ਧਾਰਾ 354 ਡੀ, 420, 465, 468, 471, 500 ਅਤੇ 506 ਆਈ ਪੀ ਸੀ ਅਤੇ ਇਨਫਾਰਮੇਸ਼ਨ ਟੈਕਨਾਲੋਜੀ ਐਕਟ 2000 ਦੇ ਅਧੀਨ ਕੇਸ ਦਰਜ ਕੀਤਾ ਹੈੈ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੱਸਿਆ ਕਿ ਲੜਕੀ ਦਾ ਵਿਆਹ ਅਗਲੇ ਮਹੀਨੇ ਹੈ ਅਤੇ ਇਹ ਵਿਅਕਤੀ ਲੜਕੀ ਦੇ ਸਹੁਰੇ ਪਰਿਵਾਰ ਨੂੰ ਧਮਕੀਆਂ ਦੇ ਰਿਹਾ ਹੈ। ਉਸ ਨੇ ਮੰਗ ਕੀਤੀ ਹੈ ਕਿ ਇਸ ਵਿਅਕਤੀ ਦੀ ਭਾਲ ਕੀਤੀ ਜਾਵੇ ਅਤੇ ਉਸ ਵਿਰੁੱਧ ਕਾਰਵਾਈ ਕੀਤੀ ਜਾਵੇ। -ਪੱਤਰ ਪ੍ਰੇਰਕ