ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੀਬੀਆਈ ਵੱਲੋਂ ਡੀਆਈਜੀ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਕੇਸ ਵਿਚ ਕੀਤਾ ਗ੍ਰਿਫ਼ਤਾਰ; ਟੀਮ ਨੇ ਪੁਲੀਸ ਅਧਿਕਾਰੀ ਦੇ ਘਰ ਤੇ ਕੁਝ ਹੋਰ ਟਿਕਾਣਿਆਂ ਦੀ ਵੀ ਲਈ ਤਲਾਸ਼ੀ
Advertisement

CBI ਨੇ ਅੱਜ ਰੋਪੜ ਰੇਂਜ ਦੇ DIG ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਆਈਪੀਐੱਸ ਅਧਿਕਾਰੀ ਨੂੰ ਭ੍ਰਿਸ਼ਟਾਚਾਰ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਭੁੱਲਰ ਨੂੰ ਉਨ੍ਹਾਂ ਦੇ ਮੁਹਾਲੀ ਸਥਿਤ ਦਫ਼ਤਰ ’ਚੋਂ ਗ੍ਰਿਫ਼ਤਾਰ ਕੀਤਾ ਗਿਆ। ਸੂਤਰਾਂ ਮੁਤਾਬਕ ਸੀਬੀਆਈ ਦੀ ਟੀਮ ਨੇ ਇਕ ਹੋਰ ਵਿਅਕਤੀ ਨੂੰ ਵੀ ਕਾਬੂ ਕੀਤਾ ਹੈ। ਸੀਨੀਅਰ ਪੁਲੀਸ ਅਧਿਕਾਰੀ ਇਸ ਗ੍ਰਿਫ਼ਤਾਰੀ ਨੂੰ ਲੈ ਕੇ ਚੁੱਪ ਹਨ। ਰਿਪੋਰਟਾਂ ਅਨੁਸਾਰ, ਸੀਬੀਆਈ ਨੂੰ ਡੀਆਈਜੀ ਭੁੱਲਰ ਵਿਰੁੱਧ ਭ੍ਰਿਸ਼ਟਾਚਾਰ ਨਾਲ ਸਬੰਧਤ ਕੁਝ ਲੈਣ-ਦੇਣ ਅਤੇ ਅਹੁਦੇ ਦੀ ਦੁਰਵਰਤੋਂ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਇਸ ਦੇ ਆਧਾਰ 'ਤੇ, ਏਜੰਸੀ ਨੇ ਜਾਂਚ ਸ਼ੁਰੂ ਕੀਤੀ ਸੀ।

ਸੂਤਰਾਂ ਨੇ ਕਿਹਾ ਕਿ ਭੁੱਲਰ ਦੇ ਦਫ਼ਤਰ, ਘਰ ਤੇ ਖੰਨਾ ਦੇ ਫਾਰਮਹਾਊਸ ਦੀ ਵੀ ਤਲਾਸ਼ੀ ਲਈ ਗਈ। ਭੁੱਲਰ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਪੰਚਕੂਲਾ ਤੇ ਫਿਰ ਵਾਪਸ ਲਿਆਂਦਾ ਗਿਆ। ਸੂਤਰਾਂ ਨੇ ਦੱਸਿਆ ਕਿ ਸੀਬੀਆਈ ਚੰਡੀਗੜ੍ਹ ਨੇ ਇਹ ਕਾਰਵਾਈ ਫਤਿਹਗੜ੍ਹ ਦੇ ਇੱਕ ਸਕ੍ਰੈਪ ਡੀਲਰ (ਕਬਾੜੀਏ) ਦੀ ਸ਼ਿਕਾਇਤ ’ਤੇ ਕੀਤੀ ਹੈ। ਸੀਬੀਆਈ ਟੀਮ ਨੇ ਇਸ ਪੂਰੀ ਕਾਰਵਾਈ ਦੌਰਾਨ ਇਹ ਯਕੀਨੀ ਬਣਾਇਆ ਕਿ ਡੈਪੂਟੇਸ਼ਨ ’ਤੇ ਆਏ ਪੰਜਾਬ ਪੁਲੀਸ ਦੇ ਕਿਸੇ ਵੀ ਕਰਮਚਾਰੀ ਨੂੰ ਛਾਪੇਮਾਰੀ ਕਰਨ ਵਾਲੀ ਟੀਮ ਦਾ ਹਿੱਸਾ ਨਾ ਬਣਾਇਆ ਜਾਵੇ।

Advertisement

ਭੁੱਲਰ ਨੇ ਪਿਛਲੇ ਸਾਲ 27 ਨਵੰਬਰ ਨੂੰ ਰੋਪੜ ਰੇਂਜ ਦੇ ਡੀਆਈਜੀ ਦਾ ਅਹੁਦਾ ਸੰਭਾਲਿਆ ਸੀ। ਇਸ ਤੋਂ ਪਹਿਲਾਂ ਉਹ ਪਟਿਆਲਾ ਰੇਂਜ ਡੀਆਈਜੀ ਵਜੋਂ ਤਾਇਨਾਤ ਸਨ। ਭੁੱਲਰ ਰੋਪੜ ਰੇਂਜ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਸਨ। ਹਰਚਰਨ ਸਿੰਘ ਭੁੱਲਰ ਪੰਜਾਬ ਦੇ ਸਾਬਕਾ ਡੀਜੀਪੀ ਮਹਿਲ ਸਿੰਘ ਭੁੱਲਰ ਦੇ ਪੁੱਤਰ ਹਨ। ਉਨ੍ਹਾਂ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਵੀ ਕੀਤੀ ਜਿਸ ਨੇ ਨਸ਼ਾ ਤਸਕਰੀ ਦੇ ਦੋਸ਼ਾਂ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਤੋਂ ਪੁੱਛਗਿੱਛ ਕੀਤੀ ਸੀ।

ਸੂਤਰਾਂ ਅਨੁਸਾਰ ਹਰਚਰਨ ਭੁੱਲਰ ਨੂੰ ਹਰਿਆਣਾ ’ਚੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਸੂਚਨਾ ਹੈ । ਸੀ ਬੀ ਆਈ ਕੋਲ 25 ਲੱਖ ਦੀ ਰਿਸ਼ਵਤ ਦੇ ਸਬੂਤ ਦੱਸੇ ਜਾ ਰਹੇ ਹਨ ਪਰ ਉਨ੍ਹਾਂ ਕੋਲੋ 5 ਲੱਖ ਹੀ ਬਰਾਮਦ ਹੋਏ ਹਨ। ਗ੍ਰਿਫ਼ਤਾਰੀ ਮਗਰੋਂ ਹਰਚਰਨ ਭੁੱਲਰ ਨੂੰ ਸੀ ਬੀ ਆਈ ਦਫ਼ਤਰ ਲਿਜਾਇਆ ਗਿਆ।

Advertisement
Tags :
CBI Arrested Harcharan BhullarDIG ROPARHarcharan BhullarPunajbi Newspunjab newsPunjabi NewsPunjabi Tribuneਰੋਪੜ ਰੇਂਜ ਦੇ DIG ਹਰਚਰਨ ਸਿੰਘ ਭੁੱਲਰ
Show comments