DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

CBI ਜਾਂਚ ਦਾ ਮਾਮਲਾ: ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਏਗੀ ਪੰਜਾਬ ਸਰਕਾਰ

ਪੰਜਾਬ ਵਿੱਚ ਸੀ ਬੀ ਆਈ ਦੇ ਸਿੱਧੇ ਦਖ਼ਲ ਉੱਤੇ ਪਹਿਲਾਂ ਹੀ ਲਗਾਈ ਗਈ ਹੈ ਰੋਕ: ਹਰਪਾਲ ਸਿੰਘ ਚੀਮਾ

  • fb
  • twitter
  • whatsapp
  • whatsapp
featured-img featured-img
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ। ਫਾਈਲ ਫੋਟੋ
Advertisement

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਵਿੱਚ ਸਰਕਾਰੀ ਬਦਲੀਆਂ ਅਤੇ ਪੋਸਟਿੰਗ ਵਿੱਚ ਲੈਣ-ਦੇਣ ਆਦਿ ਦੇ ਦੋਸ਼ਾਂ ਦੀ ਜਾਂਚ ਸੀ ਬੀ ਆਈ (CBI) ਨੂੰ ਸੌਂਪਣ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਦਾ ਫ਼ੈਸਲਾ ਕੀਤਾ ਹੈ।

ਇਸ ਗੱਲ ਦਾ ਪ੍ਰਗਟਾਵਾ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੁਰਾਣੀਆਂ ਸਰਕਾਰਾਂ ਨੇ ਪਹਿਲਾਂ ਹੀ ਸੀ ਬੀ ਆਈ ਦੇ ਸਿੱਧੇ ਦਖ਼ਲ ਉੱਤੇ ਰੋਕ ਲਗਾਈ ਹੋਈ ਹੈ। ਇਸੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਸੀ ਬੀ ਆਈ ਜਾਂਚ ਦਾ ਵਿਰੋਧ ਕੀਤਾ ਜਾਵੇਗਾ।

Advertisement

ਮਾਮਲਾ ਵਿੱਤੀ ਲੈਣ-ਦੇਣ ਦਾ: ਹਾਈ ਕੋਰਟ ਵੱਲੋਂ ਸੀ ਬੀ ਆਈ ਜਾਂਚ ਦੇ ਹੁਕਮ

Advertisement

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ 'ਚ ਸਰਕਾਰੀ ਬਦਲੀਆਂ ਤੇ ਪੋਸਟਿੰਗਾਂ ਵਿੱਚ ਲੈਣ-ਦੇਣ ਆਦਿ ਦੇ ਦੋਸ਼ਾਂ ਦੀ ਜਾਂਚ ਸੀ ਬੀ ਆਈ (CBI) ਨੂੰ ਸੌਂਪ ਦਿੱਤੀ ਹੈ।

ਪਟੀਸ਼ਨਕਰਤਾ ਨਿਖਿਲ ਸਰਾਫ਼ ਨੇ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਸਰਕਾਰੀ ਅਹੁਦਿਆਂ ’ਤੇ ਤਾਇਨਾਤ ਵਿਅਕਤੀਆਂ ਤੇ ਸਰਕਾਰੀ ਉੱਚ ਅਧਿਕਾਰੀਆਂ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ ਅਤੇ ਮੁੱਖ ਮੰਤਰੀ ਦਫ਼ਤਰ ਦੇ ਕੁੱਝ ਵਿਅਕਤੀਆਂ ’ਤੇ ਵੀ ਉਂਗਲ ਉਠਾਈ ਗਈ ਸੀ। ਈ ਡੀ (ED) ਵੱਲੋਂ ਇਸ ਤੋਂ ਪਹਿਲਾਂ ਪੰਜਾਬ ਦੇ ਡੀ ਜੀ ਪੀ ਨੂੰ ਤਿੰਨ ਪੱਤਰ ਲਿਖ ਕੇ ਸਰਕਾਰੀ ਬਦਲੀਆਂ, ਤਾਇਨਾਤੀਆਂ ਅਤੇ ਹੋਰ ਲੈਣ-ਦੇਣ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਗਏ ਸਨ।

ਇਹ ਵੀ ਪੜ੍ਹੋ: ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ’ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ CBI ਹਵਾਲੇ

ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਇਸ ਮਾਮਲੇ ਵਿੱਚ ਪੰਜਾਬ ਪੁਲੀਸ ਦੀ ਹੁਣ ਤੱਕ ਦੀ ਕਾਰਵਾਈ ਸੰਤੁਸ਼ਟੀਜਨਕ ਨਹੀਂ ਹੈ।

ਬੈਂਚ ਨੇ ਇਸ ਮਾਮਲੇ ਦੀ ਜਾਂਚ ਸੀ ਬੀ ਆਈ ਨੂੰ ਸੌਂਪਣ ਦੇ ਹੁਕਮ ਸੁਣਾਏ ਹਨ, ਜੋ ਐੱਫ਼ ਆਈ ਆਰ ਦਰਜ ਕਰਕੇ ਤੁਰੰਤ ਜਾਂਚ ਸ਼ੁਰੂ ਕਰੇਗੀ। ਬੈਂਚ ਨੇ ਇਸ ਮਾਮਲੇ ਦੀ ਜਾਂਚ ਰਿਪੋਰਟ ਦੋ ਮਹੀਨਿਆਂ ਦੇ ਅੰਦਰ ਦੇਣ ਲਈ ਕਿਹਾ ਹੈ। (ਚਰਨਜੀਤ ਭੁੱਲਰ)

ਇਹ ਵੀ ਪੜ੍ਹੋ: High Court ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ CBI ਜਾਂਚ ਦੇ ਹੁਕਮਾਂ 'ਤੇ BJP ਨੇ ‘ਆਪ’ ਨੂੰ ਘੇਰਿਆ

Advertisement
×