ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਾਊਂ ਦੀ ਜ਼ਮੀਨ ਨਗਰ ਕੌਂਸਲ ’ਚ ਸ਼ਾਮਲ ਕਰਨ ਦੀ ਸੀਬੀਆਈ ਜਾਂਚ ਹੋਵੇ: ਸੋਹਾਣਾ

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਮੰਗ ਕੀਤੀ ਹੈ ਕਿ ਮੁਹਾਲੀ ਹਲਕੇ ਦੇ ਪਿੰਡ ਦਾਊਂ ਦੀ ਜ਼ਮੀਨ ਨੂੰ ਖਰੜ ਨਗਰ ਕੌਂਸਲ ਵਿਚ ਸ਼ਾਮਲ ਕਰਨ ਲਈ ਪਾਏ ਮਤੇ ਦੀ ਸੀਬੀਆਈ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ...
Advertisement

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਮੰਗ ਕੀਤੀ ਹੈ ਕਿ ਮੁਹਾਲੀ ਹਲਕੇ ਦੇ ਪਿੰਡ ਦਾਊਂ ਦੀ ਜ਼ਮੀਨ ਨੂੰ ਖਰੜ ਨਗਰ ਕੌਂਸਲ ਵਿਚ ਸ਼ਾਮਲ ਕਰਨ ਲਈ ਪਾਏ ਮਤੇ ਦੀ ਸੀਬੀਆਈ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਵੇ ਤਾਂ ਬਹੁਤ ਵੱਡਾ ਆਰਥਿਕ ਘਪਲਾ ਸਾਹਮਣੇ ਆ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਅਤੇ ਅਧਿਕਾਰੀਆਂ ਨੂੰ ਇਸ ਮਾਮਲੇ ਸਬੰਧੀ ਨਿਰਦੇਸ਼ ਦਿੱਤੇ ਜਾ ਰਹੇ ਹਨ, ਉਸ ਤੋਂ ਸਾਬਿਤ ਹੁੰਦਾ ਹੈ ਕਿ ਕੁੱਝ ਗਲਤ ਜ਼ਰੂਰ ਹੈ। ਉਨ੍ਹਾਂ ਕਿਹਾ ਕਿ ਜੇਕਰ ਜ਼ਮੀਨ ਖਰੀਦਣ ਵਾਲੇ ਬਿਲਡਰ ਨੂੰ ਉਸ ਦੇ ਪ੍ਰਾਜੈਕਟ ਲਈ ਕੋਈ ਸਮੱਸਿਆ ਦਰਪੇਸ਼ ਹੈ ਤਾਂ ਉਸ ਨੂੰ ਗਮਾਡਾ ਕੋਲ ਜਾਣਾ ਚਾਹੀਦਾ ਹੈ।

Advertisement
Advertisement