ਮਜੀਠਾ ’ਚ ਜ਼ਹਿਰੀਲੀ ਸ਼ਰਾਬ ਕਾਂਡ ਦੀ ਸੀਬੀਆਈ ਜਾਂਚ ਹੋਵੇ: ਜਾਖੜ
ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ, ‘ਆਪ’ ਉੱਤੇ ਸ਼ਰਾਬ ਮਾਫੀਆ ਦੀ ਪੁਸ਼ਤ ਪਨਾਹੀ ਦੇ ਦੋਸ਼ ਲਾਏ
Advertisement
ਆਤਿਸ਼ ਗੁਪਤਾ
ਚੰਡੀਗੜ੍ਹ, 19 ਮਈ
Advertisement
ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਵਿੱਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਪਾਰਟੀ ਵਫਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।
ਭਾਜਪਾ ਵਫਦ ਨੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦਿੰਦਿਆਂ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਉਕਤ ਮਾਮਲੇ ਦੀ ਸੀਬੀਆਈ ਜਾਂਚ ਕਰਵਾ ਕੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਰਾਬ ਮਾਫੀਆਂ ਆਮ ਆਦਮੀ ਪਾਰਟੀ ਦੀ ਪੁਸ਼ਤਪਨਾਹੀ ਹੇਠ ਚੱਲ ਰਿਹਾ ਹੈ ਤੇ ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਭਾਜਪਾ ਦੇ ਹੋਰ ਮੈਂਬਰ ਵੀ ਮੌਜੂਦ ਸਨ।
Advertisement