ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 22 ਜੁਲਾਈ
ਸੀਬੀਐਸਈ ਵੱਲੋਂ ਅੱਜ ਐਲਾਨੇ ਗਏ ਦਸਵੀਂ ਅਤੇ ਬਾਰ੍ਹਵੀਂ ਦੇ ਸਾਲਾਨਾ ਨਤੀਜਿਆਂ ਵਿੱਚ ਮੁਹਾਲੀ ਦੀਆਂ ਕੁੜੀਆਂ ਨੇ ਬਾਜ਼ੀ ਮਾਰੀ ਹੈ। ਸਕੂਲਾਂ ਵੱਲੋਂ ਜਾਰੀ ਵੇਰਵਿਆਂ ਅਨੁਸਾਰ ਦੂਨ ਇੰਟਰਨੈਸ਼ਨਲ ਸਕੂਲ ਮੁਹਾਲੀ ਦੀ ਦਸਵੀਂ ਜਮਾਤ ਵਿੱਚ ਉੱਨਤ ਕੌਰ, ਮਾਨਵ ਮੰਗਲ ਸਕੂਲ ਦੀ ਅਦਿੱਤੀ ਚੌਹਾਨ ਅਤੇ ਮਾਈਡ ਟਰੀ ਸਕੂਲ ਦੀ ਬਲਜੀਤ ਕੌਰ ਨੇ 99.6 ਫੀਸਦੀ ਬਰਾਬਰ ਅੰਕ ਹਾਸਲ ਕਰਕੇ ਮੁਹਾਲੀ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦੋਂਕਿ ਸੈਕਰਡ ਸੋਲਜ ਸਕੂਲ ਦੀ ਸਿਮਰਨ ਕੌਰ ਨੇ 99 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ ਹੈ। ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਦੇ ਵਿਦਿਆਰਥੀਆਂ ਦੇ ਬਾਰ੍ਹਵੀਂ ਜਮਾਤ ਦਾ ਸੀਬੀਐਸਈ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਦੀ ਡਾਇਰੈਕਟਰ ਪਵਨਦੀਪ ਕੌਰ ਗਿੱਲ ਅਤੇ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਸਾਇੰਸ ਦੀ ਹਿਮਾਂਸ਼ੀ ਗੂੰਜੇ ਨੇ 97.2 ਫੀਸਦੀ, ਡਿੰਕੀ ਕਪੂਰ ਨੇ 95 ਫੀਸਦੀ, ਮਨਪ੍ਰੀਤ ਕੌਰ ਨੇ 93.4 ਫੀਸਦੀ ਅਤੇ ਕਰਨਪ੍ਰੀਤ ਸਿੰਘ ਨੇ 91.2 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਆਰਟਸ ਗਰੁੱਪ ਦੀ ਵਿਦਿਆਰਥਣ ਰਾਜਮੀਤ ਕੌਰ ਨੇ 91.4 ਫੀਸਦੀ ਤੇ ਝਿਲਮਾ ਠਾਕੁਰ ਨੇ 90.4 ਫੀਸਦੀ ਅਤੇ ਕਾਮਰਸ ਦੀ ਕਾਵਿਸ਼ ਝਾਵੇਰੀ ਨੇ 94.8 ਫੀਸਦੀ ਹਾਸਲ ਕੀਤੇ ਹਨ। ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ-71 ਦਾ ਦਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ ਜਸਮੀਤ ਕੌਰ ਨੇ ਦੱਸਿਆ ਕਿ ਬਾਰ੍ਹਵੀਂ ਦੀ ਕਿਰਨਦੀਪ ਕੌਰ (ਆਰਟਸ) 97.2 ਫੀਸਦੀ, ਅਕਸ਼ਿਤਾ ਪਾਠਕ (ਨਾਨ-ਮੈਡੀਕਲ) 96.8 ਫੀਸਦੀ, ਅਹਿਮਅਜੀਜ ਸਿੰਘ ਸੁਮਨ (ਨਾਨ-ਮੈਡੀਕਲ) 95.6 ਫੀਸਦੀ, ਗੁਰਲੀਨ ਕੌਰ (ਆਰਟਸ) 94 ਫੀਸਦੀ ਅਤੇ ਰਬਨੂਰ ਸਿੰਘ (ਆਰਟਸ) 89.8 ਫੀਸਦੀ ਅੰਕ ਹਾਸਲ ਕੀਤੇ। ਸਕੂਲ ਦੇ ਡਾਇਰੈਕਟਰ ਇਕਬਾਲ ਸਿੰਘ ਸ਼ੇਰਗਿੱਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਸਰਵਹਿੱਤਕਾਰੀ ਵਿੱਦਿਆ ਮੰਦਰ ਦਾ ਨਤੀਜਾ ਸ਼ਾਨਦਾਰ
ਖਮਾਣੋਂ (ਨਿੱਜੀ ਪੱਤਰ ਪ੍ਰੇਰਕ): ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਸਕੂਲ ਦਾ 12ਵੀਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਜਿਸ ਵਿੱਚ ਨਾਦੀਆ ਪਪਨੇਜਾ ਨੇ 95 ਫ਼ੀਸਦੀ ਅੰਕਾਂ ਨਾਲ ਪਹਿਲਾ, ਜਸਪ੍ਰੀਤ ਸਿੰਘ ਨੇ 90.2 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਦਿਲਪ੍ਰੀਤ ਸਿੰਘ ਨੇ 89 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਮੈਨੇਜਮੈਂਟ ਵਲੋਂ ਸਮੂਹ ਸਟਾਫ ਦੀ ਹੌਂਸਲਾ ਅਫਜ਼ਾਈ ਕੀਤੀ ਗਈ।