ਲਾਈਟ ਪੁਆਇੰਟ ਦੇ ਸੀਸੀਟੀਵੀ ਦੀਆਂ ਬੈਟਰੀਆਂ ਚੋਰੀ
ਚੰਡੀਗੜ੍ਹ ਪੁਲੀਸ ਵੱਲੋਂ ਸ਼ਹਿਰ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਚੋਰਾਂ ਵੱਲੋਂ ਬਿਨਾਂ ਕਿਸੇ ਡਰ ਭੈਅ ਤੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਸੇ ਦੌਰਾਨ ਚੋਰਾਂ ਨੇ ਇੱਥੋਂ ਦੇ ਸੈਕਟਰ-20/30...
Advertisement
ਚੰਡੀਗੜ੍ਹ ਪੁਲੀਸ ਵੱਲੋਂ ਸ਼ਹਿਰ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਚੋਰਾਂ ਵੱਲੋਂ ਬਿਨਾਂ ਕਿਸੇ ਡਰ ਭੈਅ ਤੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਸੇ ਦੌਰਾਨ ਚੋਰਾਂ ਨੇ ਇੱਥੋਂ ਦੇ ਸੈਕਟਰ-20/30 ਦੇ ਲਾਈਟ ਪੁਆਇੰਟ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀਆਂ 6 ਬੈਟਰੀਆਂ ’ਤੇ ਹੀ ਹੱਥ ਸਾਫ ਕਰ ਦਿੱਤਾ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਇੰਡਸਟਰੀਅਲ ਏਰੀਆ ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਨਗਰ ਨਿਗਮ ਦੇ ਮੁਲਾਜ਼ਮ ਅੰਸ਼ੁਲ ਗੁਪਤਾ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਤਾ ਦਾ ਕਹਿਣਾ ਸੀ ਕਿ ਕੋਈ ਵਿਅਕਤੀ ਸੈਕਟਰ-20/30 ਲਾਈਟ ਪੁਆਇੰਟ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ 6 ਬੈਟਰੀਆਂ ਚੋਰੀ ਕਰਕੇ ਫਰਾਰ ਹੋ ਗਿਆ ਹੈ। ਥਾਣਾ ਇੰਡਸਟਰੀਅਲ ਏਰੀਆ ਦੀ ਪੁਲੀਸ ਨੇ ਅਣਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।
Advertisement
Advertisement