ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਸਤੰਬਰ
ਸੈਕਟਰ 36 ਵਿੱਚ ਸਥਿਤ ਸੈਂਟਰਲ ਡਿਟੈਕਟਿਵ ਟ੍ਰੇਨਿੰਗ ਇੰਸਟੀਚਿਊਟ ਦੇ ਇੰਚਾਰਜ ਸੁਸ਼ੀਲ ਕੁਮਾਰ ਨੂੰ ਵਧੀਆ ਸੇਵਾਵਾਂ ਨਿਭਾਉਣ ਲਈ ‘ਯੂਨੀਅਨ ਹੋਮ ਮਨਿਸਟਰੀ ਮੈਡਲ ਫਾਰ ਐਕਸੀਲੈਂਸ ਇਨ ਪੁਲੀਸ ਟਰੇਨਿੰਗ 2018-19’ ਦਿੱਤਾ ਗਿਆ ਹੈ। ਇਹ ਮੈਡਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭੇਟ ਕੀਤਾ ਤੇ ਸ੍ਰੀ ਕੁਮਾਰ ਵੱਲੋਂ ਟਰੇਨਿੰਗ ਇੰਸਟੀਚਿਊਟ ਵਿੱਚ ਵਧੀਆਂ ਸੇਵਾਵਾਂ ਨਿਭਾਉਣ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਵਧੀਆ ਕੰਮ ਕਰਨ ਲਈ ਪ੍ਰੇਰਿਆ। ਇਸ ਮੌਕੇ ਕੇਂਦਰ ਸਰਕਾਰ ਦੇ ਵੱਡੀ ਗਿਣਤੀ ਵਿੱਚ ਅਧਿਕਾਰੀ ਹਾਜ਼ਰ ਸਨ। ਦੱਸਣਯੋਗ ਹੈ ਕਿ ਸੈਂਟਰਲ ਡਿਟੈਕਟਿਵ ਟਰੇਨਿੰਗ ਇੰਸਟੀਚਿਊਟ ’ਚ ਭਾਰਤੀ ਅਤੇ ਸਾਰਕ ਦੇਸ਼ਾਂ ਦੇ ਪੁਲੀਸ ਅਧਿਕਾਰੀਆਂ ਨੂੰ ਟਰੇਨਿੰਗ ਦਿੱਤੀ ਜਾਂਦੀ ਹੈ।