ਐਸ.ਏ.ਐਸ.ਨਗਰ (ਮੁਹਾਲੀ): ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਵੱਡੀ ਗਿਣਤੀ ਸੰਗਤ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਧਾਰਮਿਕ ਸਮਾਗਮਾਂ ਵਿੱਚ ਹਾਜ਼ਰੀ ਭਰੀ। ਸਹਿਜ ਪਾਠ ਦੇ ਭੋਗ ਉਪਰੰਤ ਭਾਈ ਗੁਰਪ੍ਰੀਤ ਸਿੰਘ, ਭਾਈ ਜੁਝਾਰ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ, ਬੀਬੀ ਅਮਨਦੀਪ ਕੌਰ ਖਾਲਸਾ, ਭਾਈ ਧਰਮ ਸਿੰਘ ਮਾਹੀ, ਭਾਈ ਜੁਗਿੰਦਰ ਸਿੰਘ, ਭਾਈ ਗੁਰਸੇਵਕ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਮਹਿੰਦਰ ਸਿੰਘ, ਭਾਈ ਬਹਾਦਰ ਸਿੰਘ ਦੇ ਜਥਿਆਂ ਨੇ ਕਥਾ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। -ਖੇਤਰੀ ਪ੍ਰਤੀਨਿਧ