ਫ਼ਤਹਿਗੜ੍ਹ ਸਾਹਿਬ: ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜਾ ਮਨਾਉਣ ਸਬੰਧੀ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿੱਚ ਸਮਾਗਮ ਕੀਤਾ ਗਿਆ। ਇਸ ਮੌਕੇ ਸਹਿਜ ਪਾਠ ਦੇ ਭੋਗ ਪਾਉਣ ਮਗਰੋਂ ਭਾਈ ਅਕਾਸ਼ਦੀਪ ਸਿੰਘ (ਹਜ਼ੂਰੀ ਰਾਗੀ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ) ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਇਸ ਮਗਰੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਸਬੰਧੀ ਭਾਈ ਅਜਮੇਰ ਸਿੰਘ ਨੇ ਜਾਣਕਾਰੀ ਦਿੱਤੀ। ਭਾਈ ਕੇਵਲ ਸਿੰਘ ਮਹਿਤਾ ਦੇ ਕਵੀਸ਼ਰੀ ਜਥੇ ਨੇ ਹਾਜ਼ਰੀ ਲਗਵਾਈ। ਇਸ ਮੌਕੇ ਖੂਨਦਾਨ ਕੈਂਪ ਲਾਇਆ ਗਿਆ। ਇਸ ਮੌਕੇ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਕਾਲਜ ਟਰੱਸਟੀ ਅਵਤਾਰ ਸਿੰਘ ਰਿਆ, ਐਡਵੋਕੇਟ ਅਮਰਦੀਪ ਸਿੰਘ ਧਾਰਨੀ ਅਤੇ ਸੁਰਜੀਤ ਸਿੰਘ ਅਬਲੋਵਾਲ ਨੇ ਵੀ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਦੇ ਯੋਗਦਾਨ ਅਤੇ ਪ੍ਰਾਪਤੀਆਂ ਬਾਰੇ ਲੇਖ ਅਤੇ ਕੁਇਜ਼ ਵੀ ਕੀਤੇ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ