ਪੱਤਰ ਪ੍ਰੇਰਕ
ਬਨੂੜ, 17 ਅਕਤੂਬਰ
ਇੱਥੋਂ ਦੇ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਅਕਾਲਗੜ੍ਹ ਸਾਹਿਬ ਵਿੱਚ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਹੋਇਆ, ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਤੋਂ ਆਏ ਕਥਾਵਾਚਕ ਭਾਈ ਸਰਬਜੀਤ ਸਿੰਘ ਨੇ ਕਥਾ ਕੀਤੀ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਗੁਰਦੇਵ ਸਿੰਘ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਜੀਵਨੀ ਅਤੇ ਲਾਸਾਨੀ ਸ਼ਹਾਦਤ ਬਾਰੇ ਚਾਨਣਾ ਪਾਇਆ। ਇਸ ਮੌਕੇ ਕਿਸਾਨ ਸੰਘਰਸ਼ ਦੀ ਜਿੱਤ ਲਈ ਵੀ ਅਰਦਾਸ ਕੀਤੀ ਗਈ। ਇਸ ਮੌਕੇ ਕਿਸਾਨ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲੇ ਕਿਸਾਨ ਆਗੂਆਂ ਦਾ ਸਨਮਾਨ ਵੀ ਕੀਤਾ ਗਿਆ।