ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ
ਇਤਿਹਾਸਕ ਗੁੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਫਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਵੱਲੋਂ ਕੀਰਤਨ ਕੀਤਾ ਗਿਆ। ਸਮਾਗਮ ਦੀ ਸਮਾਪਤੀ ਦੀ ਅਰਦਾਸ ਗਿਆਨੀ ਸਤਨਾਮ ਸਿੰਘ ਨੇ ਕੀਤੀ ਉਪਰੰਤ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ ਨੇ ਸੰਗਤ ਨੂੰ ਵਧਾਈ ਦਿਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਨੇ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਲੰਗਰ ਲਗਾਉਣ ਵਾਲੀਆਂ ਕਮੇਟੀਆਂ ਅਤੇ ਸਭਾ ਸੁਸਾਇਟੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਕੌਮੀ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਸੁਪਰਵਾਈਜ਼ਰ ਜੋਗਾ ਸਿੰਘ, ਜਗਮੀਤ ਸਿੰਘ ਜੱਗਾ, ਹਰਮਨਜੀਤ ਸਿੰਘ ਰਿਕਾਰਡ ਕੀਪਰ, ਗੁਰਇਕਬਾਲ ਸਿੰਘ ਮਾਨ ਰਿਕਾਰਡ ਕੀਪਰ, ਸਵਰਨ ਸਿੰਘ ਗੁਪਾਲੋਂ, ਗਗਨਦੀਪ ਸਿੰਘ, ਹਰਜੀਤ ਸਿੰਘ, ਅਕਾਸ਼ਦੀਪ ਸਿੰਘ, ਬਲਜੀਤ ਸਿੰਘ ਅਕਾਊਂਟੈਂਟ, ਨਰਵੀਰ ਸਿੰਘ ਖਜ਼ਾਨਚੀ, ਰਾਜਿੰਦਰ ਸਿੰਘ, ਡਾ. ਪ੍ਰਿਤਪਾਲ ਸਿੰਘ ਹਾਜ਼ਰ ਸਨ।