ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਹੀਦ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਸ਼ੁਰੂ

ਵੱਡੀ ਗਿਣਤੀ ਸੰਗਤ ਨਤਮਸਤਕ; ਸੋਹਾਣਾ ਤੋਂ ਹੰਸਾਲੀ ਤੱਕ ਪ੍ਰਭਾਤ ਫੇਰੀ ਕੱਢੀ
ਬੀਬੀ ਦਲੇਰ ਕੌਰ ਦੇ ਢਾਡੀ ਜਥੇ ਅਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਗੁਰਦੁਆਰਾ ਕਮੇਟੀ ਦੇ ਅਹੁਦੇਦਾਰ।
Advertisement

ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਤੇ ਜਥੇਦਾਰ ਅਕਾਲ ਤਖ਼ਤ ਸ਼ਹੀਦ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਦੋ ਰੋਜ਼ਾ ਧਾਰਮਿਕ ਸਮਾਗਮ ਅੱਜ ਸ਼ੁਰੂ ਹੋ ਗਏ। ਸਮਾਗਮ ਦੇ ਪਹਿਲੇ ਦਿਨ ਵੱਡੀ ਗਿਣਤੀ ਸੰਗਤ ਨਤਮਸਤਕ ਹੋਈ। ਗੁਰਦੁਆਰਾ ਕਮੇਟੀ ਨੇ ਸੰਗਤ ਲਈ ਪਾਰਕਿੰਗ, ਬੈਠਣ ਅਤੇ ਲੰਗਰ ਦੇ ਪ੍ਰਬੰਧ ਕੀਤੇ ਹਨ।

ਜਨਮ ਦਿਹਾੜੇ ਦੀ ਖ਼ੁਸ਼ੀ ’ਚ ਅੱਜ ਸਵੇਰੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਅਸਥਾਨ ਹੰਸਾਲੀ ਖੇੜਾ ਤੱਕ ਪ੍ਰਭਾਤ ਫੇਰੀ ਸਜਾਈ ਗਈ। ਇਸ ਵਿੱਚ ਸੰਗਤ ਨੇ ਕਾਰਾਂ, ਬੱਸਾਂ, ਟਰੈਕਟਰਾਂ-ਟਰਾਲੀਆਂ ਅਤੇ ਦੋ ਪਹੀਆ ਵਾਹਨਾਂ ਰਾਹੀਂ ਸ਼ਮੂਲੀਅਤ ਕੀਤੀ। ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਸੰਗਤ ਦਾ ਸਵਾਗਤ ਕੀਤਾ।

Advertisement

ਸੋਹਾਣਾ ਗੁਰਦੁਆਰਾ ਸਾਹਿਬ ਵਿੱਚ ਪਹਿਲੇ ਦਿਨ ਦੇ ਗੁਰਮਤਿ ਸਮਾਗਮ ’ਚ ਬੀਬੀ ਦਲੇਰ ਕੌਰ ਖ਼ਾਲਸਾ ਨਕੋਦਰ ਵਾਲੀਆਂ ਬੀਬੀਆਂ ਦੇ ਢਾਡੀ ਜਥੇ ਨੇ ਬਾਬਾ ਹਨੂੰਮਾਨ ਸਿੰਘ ਦੇ ਜੀਵਨ ਬ੍ਰਿਤਾਂਤ ਸੰਗਤ ਨੂੰ ਢਾਡੀ ਵਾਰਾਂ ਰਾਹੀਂ ਸਰਵਣ ਕਰਵਾਇਆ। ਗਿਆਨੀ ਜਸਵੰਤ ਸਿੰਘ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਬਾਬਾ ਜੀ ਵੱਲੋਂ ਦੇਸ਼ ਦੀ ਆਜ਼ਾਦੀ ਲਈ ਅੰਗਰੇਜ਼ਾਂ ਨਾਲ ਲੜੀ ਜੰਗ ਵਿੱਚ ਇਸ ਅਸਥਾਨ ’ਤੇ ਹਜ਼ਾਰਾਂ ਸਿੰਘਾਂ ਸਣੇ ਪ੍ਰਾਪਤ ਕੀਤੀ ਸ਼ਹਾਦਤ ਬਾਰੇ ਸੰਗਤ ਜਾਣੂ ਕਰਵਾਇਆ।

ਇਸ ਤੋਂ ਇਲਾਵਾ ਸਿੰਘ ਗਿਆਨੀ ਰਘਬੀਰ ਸਿੰਘ, ਭਾਈ ਸ਼ੁਭਦੀਪ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ, ਭਾਈ ਦਵਿੰਦਰ ਸਿੰਘ, ਗਿਆਨੀ ਹਰਪਾਲ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣੇ ਵਾਲੇ, ਭਾਈ ਜਸਵਿੰਦਰ ਸਿੰਘ ਜਵੱਦੀ ਟਕਸਾਲ, ਭਾਈ ਗੁਰਮੀਤ ਸਿੰਘ ਦਮਦਮੀ ਟਕਸਾਲ, ਭਾਈ ਸੰਦੀਪ ਸਿੰਘ ਆਨੰਦਪੁਰ ਸਾਹਿਬ ਵਾਲੇ ਅਤੇ ਪੰਥ ਪ੍ਰਸਿੱਧ ਪ੍ਰਚਾਰਕਾਂ ਨੇ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਗੁਰਬਾਣੀ ਕੰਠ ਤੇ ਦਸਤਾਰ ਮੁਕਾਬਲਿਆਂ ਤੋਂ ਇਲਾਵਾ ਅੱਖਾਂ ਦਾ ਜਾਂਚ ਕੈਂਪ ਲਾਇਆ ਗਿਆ। ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਜਥੇਦਾਰ ਬਾਬਾ ਹਨੂੰਮਾਨ ਸਿੰਘ ਦਾ ਜਨਮ ਦਿਹਾੜਾ 3 ਦਸੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਨ ਮੌਕੇ ਵਿਸ਼ਾਲ ਖੂਨਦਾਨ ਕੈਂਪ ਸਵੇਰੇ ਅੱਠ ਤੋਂ ਸ਼ਾਮ ਛੇ ਵਜੇ ਤੱਕ ਲਾਇਆ ਜਾਵੇਗਾ।

Advertisement
Show comments