ਗੁਰੂ ਨਾਨਕ ਦੇਵ ਦੇ ਜੋਤੀ ਜੋਤ ਦਿਵਸ ਮੌਕੇ ਸਮਾਗਮ
ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਪੁਰਬ ਧਾਰਮਿਕ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ...
Advertisement
ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਪੁਰਬ ਧਾਰਮਿਕ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਭਾਈ ਜਸਵੰਤ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰੂ ਨਾਨਕ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਦੇ ਸੰਨ 1539 ਈ: ਵਿੱਚ ਜੋਤੀ ਜੋਤ ਸਮਾਉਣ ਦਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਣ ਕਰਵਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਦਮਦਮੀ ਟਕਸਾਲ ਨੇ ਚਾਰ ਉਦਾਸੀਆਂ ਬਾਰੇ ਜਾਣਕਾਰੀ ਦਿੱਤੀ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣੇ ਵਾਲਿਆਂ ਨੇ ਗੁਰੂ ਸਾਹਿਬ ਦੀ ਉਚਾਰੀ ਬਾਣੀ ਬਾਰੇ ਵਿਚਾਰ ਸਾਂਝੇ ਕੀਤੇ। ਮਾਹਿਰ ਡਾਕਟਰਾਂ ਵੱਲੋੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। -ਖੇਤਰੀ ਪ੍ਰਤੀਨਿਧ
Advertisement
Advertisement