ਝੋਨੇ ਦੇ ਨੁਕਸਾਨ ਦੀ ਭਰਪਾਈ ਲਈ ਕੇਂਦਰ ਮੁਆਵਜ਼ਾ ਦੇਵੇ: ਅਮਰ ਸਿੰਘ
ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਪੱਤਰ ਦੇ ਕੇ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦਾ ਝਾੜ ਘੱਟ ਨਿਕਲਣ ਕਾਰਨ ਹੋਏ ਨੁਕਸਾਨ ਬਾਰੇ ਚਿੰਤਾ ਜ਼ਾਹਿਰ ਕਰਦਿਆਂ ਤੁਰੰਤ ਆਰਥਿਕ ਸਹਾਇਤਾ ਦੀ ਮੰਗ ਕੀਤੀ। ਉਨ੍ਹਾਂ ਕਿਹਾ...
Advertisement
ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਪੱਤਰ ਦੇ ਕੇ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦਾ ਝਾੜ ਘੱਟ ਨਿਕਲਣ ਕਾਰਨ ਹੋਏ ਨੁਕਸਾਨ ਬਾਰੇ ਚਿੰਤਾ ਜ਼ਾਹਿਰ ਕਰਦਿਆਂ ਤੁਰੰਤ ਆਰਥਿਕ ਸਹਾਇਤਾ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਪੂਰੇ ਦੇਸ਼ ਦਾ ਢਿੱਡ ਭਰਨ ਵਿੱਚ ਅਹਿਮ ਭੁਮਿਕਾ ਨਿਭਾਅ ਰਿਹਾ ਹੈ। ਇਸ ਵਾਰ ਹੜ੍ਹ ਅਤੇ ਫ਼ਸਲ ਨੁਕਸਾਨ ਕਾਰਨ ਵੱਡੇ ਸੰਕਟ ਵਿੱਚ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਪ੍ਰਭਾਵਿਤ ਕਿਸਾਨਾਂ ਨੂੰ 25 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਨੁਕਸਾਨ ਦੀ ਭਰਪਾਈ ਹੋ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਕਰੀਬ 20 ਫ਼ੀਸਦੀ ਖੇਤੀਯੋਗ ਜ਼ਮੀਨ ਹੜ੍ਹਾ ਤੋਂ ਪ੍ਰਭਾਵਿਤ ਹੋਈ ਹੈ ਅਤੇ ਝੋਨੇ ਦੀ ਪੈਦਾਵਾਰ ਵਿੱਚ 25-30 ਫੀਸਦੀ ਦੀ ਕਮੀ ਆਈ ਹੈ ਜਿਸ ਨਾਲ ਸਿਰਫ਼ ਕਿਸਾਨ ਹੀ ਨਹੀਂ ਸਗੋਂ ਮੰਡੀ ਮਜ਼ਦੂਰ, ਆੜ੍ਹਤੀ ਅਤੇ ਟਰਾਂਸਪੋਰਟਰਾਂ ਨੂੰ ਵੀ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤੀ ਸਿਰਫ਼ ਸੂਬੇ ਦੀ ਨਹੀਂ ਸਗੋਂ ਪੂਰੇ ਦੇਸ਼ ਦੀ ਖੁਰਾਕ ਸੁਰੱਖਿਆ ਦੀ ਰੀੜ੍ਹ ਹੈ, ਜੇ ਇਸ ਵੇਲੇ ਕਿਸਾਨਾਂ ਦੀ ਅਣਦੇਖੀ ਕੀਤੀ ਗਈ ਤਾਂ ਇਸ ਦਾ ਅਸਰ ਸਾਰੇ ਦੇਸ਼ ’ਤੇ ਪਵੇਗਾ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਹੱਕਾਂ ਅਤੇ ਮੁੱਦਿਆਂ ਨੂੰ ਸੰਸਦ ਅਤੇ ਹੋਰ ਹਰੇਕ ਮੰਚ ’ਤੇ ਚੁੱਕਦੇ ਰਹਿਣਗੇ।
Advertisement
Advertisement
