ਭਾਈ ਹਵਾਰਾ ਨੂੰ ਪੈਰੋਲ ਦੇਵੇ ਕੇਂਦਰ: ਚੰਦੂਮਾਜਰਾ
ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਨਜ਼ਦੀਕੀ ਪਿੰਡ ਹਵਾਰਾ ਪੁੱਜ ਕੇ ਜੇਲ੍ਹ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਨਰਿੰਦਰ ਕੌਰ (81) ਦਾ ਹਾਲ ਜਾਣਿਆ। ਉਨ੍ਹਾਂ ਕਿਹਾ ਕਿ ਕਰੀਬ 37 ਸਾਲਾਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਭਾਈ ਹਵਾਰਾ...
Advertisement
ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਨਜ਼ਦੀਕੀ ਪਿੰਡ ਹਵਾਰਾ ਪੁੱਜ ਕੇ ਜੇਲ੍ਹ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਨਰਿੰਦਰ ਕੌਰ (81) ਦਾ ਹਾਲ ਜਾਣਿਆ। ਉਨ੍ਹਾਂ ਕਿਹਾ ਕਿ ਕਰੀਬ 37 ਸਾਲਾਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਭਾਈ ਹਵਾਰਾ ਨੂੰ ਆਪਣੀ ਬਿਰਧ ਅਤੇ ਬਿਮਾਰ ਮਾਤਾ ਨੂੰ ਮਿਲਣ ਦੀ ਇਜਾਜ਼ਤ ਨਾ ਦੇਣਾ ਸਰਕਾਰਾਂ ਦਾ ਗ਼ੈਰ-ਮਨੁੱਖੀ ਵਰਤਾਰਾ ਹੈ। ਉਨ੍ਹਾਂ ਕਿਹਾ ਜਦੋਂ ਸਰਕਾਰ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇ ਸਕਦੀ ਹੈ ਤਾਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਕਿਉਂ ਨਹੀਂ ਦਿੱਤੀ ਜਾ ਰਹੀ। ਸ੍ਰੀ ਚੰਦੂਮਾਜਰਾ ਨੇ ਦੱਸਿਆ ਕਿ ਪਿੰਡ ਹਵਾਰਾ ਸਣੇ ਇਲਾਕੇ ਦੀਆਂ ਪੰਚਾਇਤਾਂ ਵੱਲੋਂ ਭਾਈ ਹਵਾਰਾ ਦੇ ਆਪਣੀ ਮਾਤਾ ਨੂੰ ਮਿਲਣ ਲਈ ਪੈਰੋਲ ਦੇਣ ਪਾਏ ਮਤਿਆਂ ਨੂੰ ਕੇਂਦਰ ਸਰਕਾਰ ਅਣਦੇਖਿਆ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਵਫ਼ਦ ਨੂੰ ਲੈ ਕੇ ਭਾਈ ਹਵਾਰਾ ਦੀ ਪੈਰੋਲ ਸਬੰਧੀ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨਗੇ। ਇਸ ਮੌਕੇ ਸੀਨੀਅਰ ਆਗੂ ਕਸ਼ਮੀਰ ਸਿੰਘ ਬਿਲਾਸਪੁਰ ਆਦਿ ਹਾਜ਼ਰ ਸਨ।
Advertisement
Advertisement
×