ਬੰਦ ਕੀਤੇ ਵਜ਼ੀਫੇ ਮੁੜ ਚਾਲੂ ਕਰੇ ਕੇਂਦਰ: ਲੌਦੀਮਾਜਰਾ
ਕਾਂਗਰਸ ਕਮੇਟੀ ਜ਼ਿਲ੍ਹਾ ਰੂਪਨਗਰ ਦੇ ਜਨਰਲ ਸਕੱਤਰ ਅਜਮੇਰ ਸਿੰਘ ਲੌਦੀਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀ ਵਰਗ ਨਾਲ ਵਿਤਕਰੇਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਰਹੂਮ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਰਕਾਰ ਵੱਲੋਂ ਘੱਟ ਗਿਣਤੀ ਵਰਗ ਦੇ...
Advertisement
ਕਾਂਗਰਸ ਕਮੇਟੀ ਜ਼ਿਲ੍ਹਾ ਰੂਪਨਗਰ ਦੇ ਜਨਰਲ ਸਕੱਤਰ ਅਜਮੇਰ ਸਿੰਘ ਲੌਦੀਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀ ਵਰਗ ਨਾਲ ਵਿਤਕਰੇਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਰਹੂਮ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਰਕਾਰ ਵੱਲੋਂ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਦੀ ਭਲਾਈ ਲਈ ਸ਼ੁਰੂ ਕੀਤੀ ਵਜ਼ੀਫਾ ਸਕੀਮ ਨੂੰ ਮੌਜੂਦਾ ਭਾਜਪਾ ਸਰਕਾਰ ਨੇ ਬੰਦ ਕਰ ਦਿੱਤਾ ਹੈ। ਉਨ੍ਹਾਂ ਕੇਂਦਰ ਨੂੰ ਅਪੀਲ ਕੀਤੀ ਕਿ ਜਲਦੀ ਤੋਂ ਜਲਦੀ ਘੱਟ ਗਿਣਤੀ ਵਜ਼ੀਫਾ ਸਕੀਮ ਨੂੰ ਚਾਲੂ ਕੀਤਾ ਜਾਵੇ।
Advertisement
Advertisement
×