DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਕਿਸਾਨੀ ਦਬਾਅ ਅੱਗੇ ਝੁਕੀ ਕੇਂਦਰ ਸਰਕਾਰ: 27 ਜੁਲਾਈ ਨੂੰ ਪੂਰੇ ਪੰਜਾਬ ’ਚ ਜਿੱਤ ਦੇ ਜਸ਼ਨ ਮਨਾਉਣ ਦੀ ਅਪੀਲ

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਪਿੱਛੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਦਾ ਵੱਡਾ ਦਾਅਵਾ: ਦਿੱਲੀ ਕੂਚ ਦੀਆਂ ਤਿਆਰੀਆਂ ਦੇ ਡਰੋਂ ਝੁਕੀ ਸਰਕਾਰ

  • fb
  • twitter
  • whatsapp
  • whatsapp
Advertisement

ਦਿੱਲੀ ਦੇ ਜੰਤਰ-ਮੰਤਰ ’ਚ ਚੱਲ ਰਿਹਾ ਧਰਨਾ ਸ਼ਨੀਵਾਰ ਨੂੰ ਸਮਾਪਤ ਹੋਣ ਤੋਂ ਬਾਅਦ, ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਅੱਜ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਲਿਆ ਜਾਣਾ ਕਿਸਾਨਾਂ ਦੇ ਉਸ ਦਬਾਅ ਦਾ ਨਤੀਜਾ ਹੈ, ਜਿਸ ਤਹਿਤ ਕਿਸਾਨਾਂ ਨੇ 27 ਜੁਲਾਈ ਨੂੰ ਦਿੱਲੀ ਦੇ ਜੰਤਰ-ਮੰਤਰ ਪਹੁੰਚ ਕੇ ਅੰਦੋਲਨ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ।

ਉਗਰਾਹਾਂ ਨੇ ਇਸ ਸਫ਼ਲਤਾ ਦਾ ਸਿਹਰਾ ਪ੍ਰਦਰਸ਼ਨਕਾਰੀਆਂ ਦੇ ਸਿਰ ਬੰਨ੍ਹਦਿਆਂ ਇੱਕ ਵੀਡੀਓ ਰਾਹੀਂ ਸੂਬੇ ਦੇ ਕਿਸਾਨਾਂ ਨੂੰ ਖ਼ਾਸ ਅਪੀਲ ਕੀਤੀ ਹੈ। ਉਨ੍ਹਾਂ ਸੰਯੁਕਤ ਕਿਸਾਨ ਮੋਰਚਾ (SKM) ਦੇ ਉਲੀਕੇ ਪ੍ਰੋਗਰਾਮ ਅਨੁਸਾਰ 27 ਜੁਲਾਈ ਨੂੰ ਪੰਜਾਬ ਦੇ ਸਮੁੱਚੇ ਜ਼ਿਲ੍ਹਾ ਹੈੱਡਕੁਆਰਟਰਾਂ ’ਚ ਜਿੱਤ ਦੇ ਜਸ਼ਨ ਮਨਾਉਣ ਦੀ ਤਿਆਰੀ ਕਰਨ ਲਈ ਕਿਹਾ ਹੈ।

Advertisement

27 ਜੁਲਾਈ ਦੇ ਪ੍ਰਸਤਾਵਿਤ ਦਿੱਲੀ ਮਾਰਚ ਲਈ ਕਰ ਲਈ ਸੀ ਪੂਰੀ ਤਿਆਰੀ: BKU

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਨੇ 27 ਜੁਲਾਈ ਦੇ ਪ੍ਰਸਤਾਵਿਤ ਦਿੱਲੀ ਮਾਰਚ ਲਈ ਪੂਰੀ ਤਿਆਰੀ ਕਰ ਲਈ ਸੀ, ਜਿਸ ਦੇ ਤਹਿਤ ਰਾਸ਼ਨ ਦਾ ਸਾਮਾਨ ਇਕੱਠਾ ਕੀਤਾ ਜਾ ਰਿਹਾ ਸੀ ਅਤੇ ਵਾਹਨਾਂ ਦਾ ਪ੍ਰਬੰਧ ਵੀ ਕਰ ਲਿਆ ਗਿਆ ਸੀ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਬਠਿੰਡਾ ਵਿਖੇ ਹੋਈ ਜਥੇਬੰਦੀ ਦੀ ਮੀਟਿੰਗ ਦੌਰਾਨ ਉਗਰਾਹਾਂ ਅਤੇ ਹੋਰ ਆਗੂਆਂ ਨੇ 27 ਜੁਲਾਈ ਨੂੰ ਦਿੱਲੀ ਵੱਲ ਕੂਚ ਕਰਨ ਦਾ ਅਧਿਕਾਰਤ ਐਲਾਨ ਕੀਤਾ ਸੀ।

Advertisement

Advertisement
×