ਕੇਂਦਰ ਸਰਕਾਰ ਨੇ ਪੰਜਾਬ ਨਾਲ ਬੇਇਨਸਾਫ਼ੀ ਕੀਤੀ: ਪੀਰਮੁਹੰਮਦ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਜੋ ਧੱਕਾ ਕਾਂਗਰਸ ਪਾਰਟੀ ਨੇ ਕੇਂਦਰੀ ਸੱਤਾ ਵਿੱਚ ਰਹਿੰਦਿਆਂ ਕੀਤਾ, ਉਸ ਨੂੰ ਠੀਕ ਕਰਨ ਦੀ ਬਜਾਏ ਕੇਂਦਰ ਦੀ ਸਰਕਾਰ ਹੁਣ ਉਸੇ ਧੱਕੇਸ਼ਾਹੀ...
Advertisement
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਜੋ ਧੱਕਾ ਕਾਂਗਰਸ ਪਾਰਟੀ ਨੇ ਕੇਂਦਰੀ ਸੱਤਾ ਵਿੱਚ ਰਹਿੰਦਿਆਂ ਕੀਤਾ, ਉਸ ਨੂੰ ਠੀਕ ਕਰਨ ਦੀ ਬਜਾਏ ਕੇਂਦਰ ਦੀ ਸਰਕਾਰ ਹੁਣ ਉਸੇ ਧੱਕੇਸ਼ਾਹੀ ਨੂੰ ਹੋਰ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਪੰਜਾਬ ਪੁਨਰਗਠਨ ਐਕਟ’ ਦੀਆਂ ਧਾਰਾਵਾਂ ਨਾਲ ਸੂਬੇ ਦੇ ਪਾਣੀਆਂ ਨੂੰ ਗੈਰ-ਸੰਵਿਧਾਨਿਕ ਤਰੀਕੇ ਨਾਲ ਵੰਡ ਦਿੱਤਾ ਗਿਆ। ਹੁਣ ਕੇਂਦਰ ਸਰਕਾਰ ਬੀਬੀਐੱਮਬੀ ਅਤੇ ਡੈਮਾਂ ’ਤੇ ਕਬਜ਼ੇ ਨੂੰ ਹੋਰ ਪੀਡਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਲੜਾਈ ਇਸ ਦੀ ਹੋਂਦ, ਸੂਬਾਈ ਪ੍ਰਭੂਸੱਤਾ ਅਤੇ ਮਾਣ-ਸਨਮਾਨ ਦੀ ਲੜਾਈ ਹੈ।
Advertisement
Advertisement