DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਵਿਚ 55 ਲੱਖ ਲੋਕਾਂ ਨੂੰ ਮਿਲਦਾ ਮੁਫ਼ਤ ਰਾਸ਼ਨ ਬੰਦ ਕਰਨ ਲਈ ਸਾਜ਼ਿਸ਼ ਘੜ ਰਹੀ ਹੈ ਕੇਂਦਰ ਸਰਕਾਰ: ਭਗਵੰਤ ਮਾਨ

ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨਾ ਲਿਖਿਆ ਖੁੱਲ੍ਹਾ ਪੱਤਰ

  • fb
  • twitter
  • whatsapp
  • whatsapp
featured-img featured-img
ਫਾਈਲ ਫੋਟੋ।
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਸੂਬੇ ਦੇ 55 ਲੱਖ ਲੋਕਾਂ ਨੂੰ ਮਿਲਣ ਵਾਲਾ ਮੁਫ਼ਤ ਰਾਸ਼ਨ ਬੰਦ ਕਰਨ ਲਈ ‘ਸਾਜ਼ਿਸ਼’ ਘੜਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਹ ਕੇਂਦਰ ਦੀ ਭਾਜਪਾ ਸਰਕਾਰ ਨੂੰ ਲੋਕਾਂ ਦੇ ਹੱਕ ‘ਖੋਹਣ’ ਨਹੀਂ ਦੇਣਗੇ।

ਪੰਜਾਬ ਦੇ ਲੋਕਾਂ ਦੇ ਨਾਂ ਇੱਕ ਲਿਖਤੀ ਸੰਦੇਸ਼ ਵਿੱਚ ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੇ ਇੱਕ ਹੁਕਮ ਜਾਰੀ ਕੀਤਾ ਹੈ ਕਿ ਸੂਬੇ ਦੇ 55 ਲੱਖ ਲੋਕਾਂ ਨੂੰ ਮਿਲਣ ਵਾਲਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਜਾਵੇਗਾ। ਇੱਕ ਹਫ਼ਤੇ ਅੰਦਰ ਇਹ ਦੂਜੀ ਵਾਰ ਹੈ ਜਦੋਂ ਮਾਨ ਨੇ ਕੇਂਦਰ ’ਤੇ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਲੋਕਾਂ ਦਾ ਰਾਸ਼ਨ ਬੰਦ ਕਰਨ ਦਾ ਦੋਸ਼ ਲਗਾਇਆ ਹੈ। ਉਧਰ ਕੇਂਦਰੀ ਖੁਰਾਕ ਤੇ ਖਪਤਕਾਰ ਮਾਮਲੇ ਮੰਤਰੀ ਪ੍ਰਹਿਲਾਦ ਜੋਸ਼ੀ ਮੁੱਖ ਮੰਤਰੀ ਭਗਵੰਤ ਮਾਨ ਦੇ ਉਪਰੋਕਤ ਦੋਸ਼ਾਂ ਨੂੰ ‘ਝੂਠੇ ਤੇ ਗੁੰਮਰਾਹਕੁਨ’ ਦੱਸ ਕੇ ਖਾਰਜ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਝੂਠ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Advertisement

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ 55 ਲੱਖ ਲੋਕਾਂ ਲਈ ਮੁਫ਼ਤ ਰਾਸ਼ਨ ਬੰਦ ਕਰਨ ਦਾ ਫੈਸਲਾ ਕੀਤਾ ਹੈ। ਮਾਨ ਨੇ ਲਿਖਿਆ, ‘‘ਤੁਹਾਡਾ ਨਾਮ ਵੀ ਉਸ ਸੂਚੀ ਵਿੱਚ ਹੈ। ਹੁਣ ਤੱਕ ਪੰਜਾਬ ਵਿੱਚ 1.53 ਕਰੋੜ ਲੋਕ ਰਾਸ਼ਨ ਪ੍ਰਾਪਤ ਕਰ ਰਹੇ ਸਨ, ਪਰ ਭਾਜਪਾ ਸਰਕਾਰ ਨੇ 55 ਲੱਖ ਲੋਕਾਂ ਲਈ ਇਹ ਸਹੂਲਤ ਖਤਮ ਕਰਨ ਦਾ ਫੈਸਲਾ ਕੀਤਾ ਹੈ।’’ ਮੁੱਖ ਮੰਤਰੀ ਨੇ ਕਿਹਾ, ‘‘ਹਰੇਕ ਤਿੰਨ ਗਰੀਬ ਪਰਿਵਾਰਾਂ ਵਿੱਚੋਂ ਇੱਕ ਨੂੰ ਰਾਸ਼ਨ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਇਹ ਸਿਰਫ਼ ਸਰਕਾਰੀ ਫੈਸਲਾ ਨਹੀਂ ਹੈ, ਇਹ ਪੰਜਾਬ ਦੇ ਗਰੀਬਾਂ, ਮਜ਼ਦੂਰਾਂ, ਕਿਸਾਨਾਂ ਅਤੇ ਆਮ ਪਰਿਵਾਰਾਂ ਦੀਆਂ ਥਾਲੀਆਂ ’ਤੇ ਸਿੱਧਾ ਹਮਲਾ ਹੈ।’’ ਮਾਨ ਨੇ ਦਾਅਵਾ ਕੀਤਾ ਕਿ ਜੁਲਾਈ ਤੋਂ ਕੇਂਦਰ ਸਰਕਾਰ ਨੇ ਪੰਜਾਬ ਦੇ 23 ਲੱਖ ਗਰੀਬ ਲੋਕਾਂ ਨੂੰ ਰਾਸ਼ਨ ਇਹ ਕਹਿ ਕੇ ਰੋਕ ਦਿੱਤਾ ਹੈ ਕਿ ਉਨ੍ਹਾਂ ਨੇ ਈ-ਕੇਵਾਈਸੀ ਅਮਲ ਪੂਰਾ ਨਹੀਂ ਕੀਤਾ ਹੈ।

Advertisement

ਉਨ੍ਹਾਂ ਦਾਅਵਾ ਕੀਤਾ, ‘‘ਭਾਜਪਾ ਸਤੰਬਰ ਤੋਂ ਕਰੀਬ 32 ਲੱਖ ਹੋਰ ਪੰਜਾਬੀਆਂ ਦਾ ਰਾਸ਼ਨ ਇਹ ਕਹਿ ਕੇ ਬੰਦ ਕਰਨ ਜਾ ਰਹੀ ਹੈ ਕਿ ਇਹ ਲੋਕ ਗਰੀਬ ਨਹੀਂ ਹਨ। ਭਾਜਪਾ ਕੁੱਲ 55 ਲੱਖ ਗਰੀਬ ਲੋਕਾਂ ਦਾ ਰਾਸ਼ਨ ਬੰਦ ਕਰਨ ਦੀ ਯੋਜਨਾ ਬਣਾ ਰਹੀ ਹੈ।’’ ਉਨ੍ਹਾਂ ਸਵਾਲ ਕੀਤਾ, ‘‘ਜ਼ਰਾ ਸੋਚੋ; ਅਸੀਂ, ਪੰਜਾਬ ਦੇ ਲੋਕ, ਅਨਾਜ ਉਗਾਉਂਦੇ ਹਾਂ ਅਤੇ ਪੂਰੇ ਦੇਸ਼ ਨੂੰ ਖੁਆਉਂਦੇ ਹਾਂ, ਅਤੇ ਅੱਜ ਕੇਂਦਰ ਸਰਕਾਰ ਉਸੇ ਪੰਜਾਬ ਦੀ ਥਾਲੀ ਵਿੱਚੋਂ ਰੋਟੀ ਦਾ ਇੱਕ ਟੁਕੜਾ ਖੋਹਣ ’ਤੇ ਤੁਲੀ ਹੋਈ ਹੈ। ਕੀ ਇਹ ਸਹੀ ਹੈ?।’’

ਮਾਨ ਨੇ ਮਾਪਦੰਡਾਂ ’ਤੇ ਸਵਾਲ ਉਠਾਉਂਦੇ ਹੋਏ ਕਿਹਾ, ‘‘ਭਾਜਪਾ ਕਹਿੰਦੀ ਹੈ ਕਿ ਇਨ੍ਹਾਂ ਵਿੱਚੋਂ ਕੁਝ ਲੋਕਾਂ ਕੋਲ ਕਾਰਾਂ ਹਨ, ਕੁਝ ਆਮਦਨ ਟੈਕਸ ਦਿੰਦੇ ਹਨ, ਕੁਝ ਕੋਲ 2.50 ਏਕੜ ਤੋਂ ਵੱਧ ਜ਼ਮੀਨ ਹੈ, ਅਤੇ ਕੁਝ ਪਰਿਵਾਰਾਂ ਕੋਲ ਨੌਕਰੀ ਹੈ - ਇਸ ਲਈ ਇਹ ਲੋਕ ਗਰੀਬ ਨਹੀਂ ਹਨ।’’ ਮੁੱਖ ਮੰਤਰੀ ਨੇ ਪੁੱਛਿਆ, ‘‘ਜੇਕਰ ਘਰ ਵਿੱਚ ਇੱਕ ਵਿਅਕਤੀ ਕੰਮ ਕਰਦਾ ਹੈ ਜਾਂ ਕਾਰ ਦਾ ਮਾਲਕ ਹੈ, ਤਾਂ ਕੀ ਪੂਰਾ ਪਰਿਵਾਰ ਅਮੀਰ ਹੋ ਜਾਂਦਾ ਹੈ? ਕੀ ਪੂਰੇ ਪਰਿਵਾਰ ਦੇ (ਰਾਸ਼ਨ) ਕਾਰਡ ਕੱਟਣਾ ਸਹੀ ਹੈ?।’’

ਮਾਨ ਨੇ ਦੋਸ਼ ਲਗਾਇਆ ਕਿ ਭਾਜਪਾ ਪੰਜਾਬ ਦੀ ਅਸਲੀਅਤ ਨੂੰ ਨਹੀਂ ਸਮਝਦੀ। ਉਨ੍ਹਾਂ ਦਾਅਵਾ ਕੀਤਾ ਕਿ ‘ਦਿੱਲੀ ਵਿੱਚ ਏਸੀ ਕਮਰਿਆਂ ਵਿੱਚ ਬੈਠ ਕੇ ਪਿੰਡਾਂ ਦੇ ਗਰੀਬ ਲੋਕਾਂ ਦੇ ਖਾਣੇ ਦਾ ਹਿਸਾਬ ਰੱਖਿਆ ਜਾ ਰਿਹਾ ਹੈ।’’ ਉਨ੍ਹਾਂ ਕੇਂਦਰ ਸਰਕਾਰ ’ਤੇ ਦੋਸ਼ ਲਗਾਇਆ ਕਿ ਉਹ ਪੰਜਾਬ ਸਰਕਾਰ ਨੂੰ ਹਰ ਪਰਿਵਾਰ ਦੀ ਅਸਲ ਸਥਿਤੀ ਦਾ ਪਤਾ ਲਗਾਉਣ ਦਾ ਮੌਕਾ ਨਹੀਂ ਦੇ ਰਹੀ ਹੈ। ਉਨ੍ਹਾਂ ਕਿਹਾ, ‘‘ਸਹੀ ਤਸਦੀਕ ਤੋਂ ਬਿਨਾਂ ਰਾਸ਼ਨ ਕਾਰਡ ਬੰਦ ਕਰਨ ਦੇ ਇਸ ਹੁਕਮ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਭਾਜਪਾ ਕਿਸੇ ਵੀ ਬਹਾਨੇ ਪੰਜਾਬ ਤੋਂ ਬਦਲਾ ਲੈਣਾ ਚਾਹੁੰਦੀ ਹੈ।’’ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਨਾ ਕਿਉਂਕਿ ‘ਤੁਹਾਡਾ ਭਰਾ ਭਗਵੰਤ ਮਾਨ ਤੁਹਾਡੇ ਨਾਲ ਹੈ।’ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਦੇ ਵੀ ਰਾਸ਼ਨ ਕਾਰਡ ਨੂੰ ਅਯੋਗ ਨਹੀਂ ਠਹਿਰਾਇਆ ਜਾਵੇਗਾ। ਉਨ੍ਹਾਂ ਕਿਹਾ, ‘‘ਅਸੀਂ ਪਹਿਲਾਂ ਹੀ 1.29 ਕਰੋੜ ਲਾਭਪਾਤਰੀਆਂ ਦੀ ਤਸਦੀਕ ਕਰ ਲਈ ਹੈ, ਅਤੇ ਬਾਕੀ ਕੰਮ ਵੀ ਛੇ ਮਹੀਨਿਆਂ ਦੇ ਅੰਦਰ ਪੂਰਾ ਕਰ ਲਿਆ ਜਾਵੇਗਾ।’’

ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਸਮਾਂ ਮੰਗਿਆ ਹੈ। ਉਨ੍ਹਾਂ ਕਿਹਾ, ‘‘ਸਾਡੀ ਟੀਮ ਘਰ-ਘਰ ਜਾ ਕੇ ਹਰੇਕ ਪਰਿਵਾਰ ਦੀ ਸਥਿਤੀ ਦਾ ਪਤਾ ਲਗਾਏਗੀ। ਇਹ ਸਿਰਫ਼ ਰਾਸ਼ਨ ਲਈ ਲੜਾਈ ਨਹੀਂ ਹੈ, ਇਹ ਪੰਜਾਬੀਆਂ ਦੇ ਹੱਕਾਂ ਅਤੇ ਸਨਮਾਨ ਲਈ ਲੜਾਈ ਹੈ।’’ ਉਨ੍ਹਾਂ ਭਾਜਪਾ ’ਤੇ ਖੁੱਲ੍ਹੇਆਮ ਪੰਜਾਬ ਨਾਲ ‘ਧੱਕਾ’ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ, ‘‘ਜੇਕਰ ਭਾਜਪਾ ਦੇ ਮੈਂਬਰ ਤੁਹਾਡੇ ਪਿੰਡ ਜਾਂ ਘਰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਸਪੱਸ਼ਟ ਕਰੋ ਕਿ ਪੰਜਾਬੀ ਕਿਸੇ ਵੀ ਹਾਲਤ ਵਿੱਚ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ।’’ ਇਸ ਤੋਂ ਪਹਿਲਾਂ ਸ਼ਨਿੱਚਰਵਾਰ ਨੂੰ ਮਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੂੰ ਕੇਂਦਰ ਤੋਂ ਇੱਕ ਰਿਪੋਰਟ ਮਿਲੀ ਹੈ, ਜਿਸ ਵਿੱਚ ਪੰਜਾਬ ਵਿੱਚ 8,02,493 ਰਾਸ਼ਨ ਕਾਰਡ ਧਾਰਕਾਂ ਨੂੰ ਹਟਾਉਣ ਦਾ ਸੁਝਾਅ ਦਿੱਤਾ ਗਿਆ ਹੈ ਕਿਉਂਕਿ ਉਹ ਹੁਣ ਯੋਗ ਨਹੀਂ ਹਨ।

Advertisement
×