ਕੇਂਦਰ ਸਰਕਾਰ ਬਿਨਾਂ ਕਿਸੇ ਦੇਰੀ ਤੋਂ ਸ਼੍ਰੋਮਣੀ ਕਮੇਟੀ ਚੋਣਾਂ ਦਾ ਐਲਾਨ ਕਰੇ: ਪੀਰਮੁਹੰਮਦ
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਬੀਤੇ ਤਕਰੀਬਨ 14 ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਹੀਂ ਹੋਈਆਂ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਾ ਹੋਣ ਕਰਕੇ ਬਾਦਲ ਅਕਾਲੀ ਦਲ ਦਾ ਇਸ ਦੇ...
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਬੀਤੇ ਤਕਰੀਬਨ 14 ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਹੀਂ ਹੋਈਆਂ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਾ ਹੋਣ ਕਰਕੇ ਬਾਦਲ ਅਕਾਲੀ ਦਲ ਦਾ ਇਸ ਦੇ ਉੱਪਰ ਪੂਰੀ ਤਰ੍ਹਾਂ ਕਬਜ਼ਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਕਿਸੇ ਵੀ ਜਗ੍ਹਾ ’ਤੇ ਪੰਥਕ ਪ੍ਰੋਗਰਾਮ ਕਰਵਾਉਣ ਲਈ ਇਜਾਜ਼ਤ ਨਹੀਂ ਮਿਲ ਰਹੀ, ਜਿਸ ਕਾਰਨ ਵਿਰੋਧੀ ਧਿਰਾਂ ਪ੍ਰੇਸ਼ਾਨ ਹੋ ਰਹੀਆਂ ਹਨ। ਕਰਨੈਲ ਸਿੰਘ ਪੀਰਮੁਹੰਮਦ ਨੂੰ ਜਦੋਂ ਪੁੱਛਿਆ ਗਿਆ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾ ਚੁੱਕੇ ਹਨ ਤਾਂ ਉਨ੍ਹਾਂ ਕਿਹਾ ਕਿ ਵਿਅਕਤੀਗਤ ਤੌਰ ’ਤੇ ਹਰਜਿੰਦਰ ਸਿੰਘ ਧਾਮੀ ਨੇਕ ਇਨਸਾਨ ਹਨ ਪਰ ਉਹ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਆਗੂ ਹਨ ਪ੍ਰੰਤੂ ਜਿੱਥੋਂ ਤੱਕ ਉਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧ ਹੈ ਤਾਂ ਉਨ੍ਹਾਂ ਨੂੰ ਕਈ ਵਾਰ ਮਜਬੂਰੀ ਵੱਸ ਉਨ੍ਹਾਂ ਦੇ ਕਹਿਣ ’ਤੇ ਫੈਸਲੇ ਲੈਣੇ ਪੈਂਦੇ ਹਨ, ਜਿਹੜੇ ਮਰਿਆਦਾ ਦੇ ਬਿਲਕੁਲ ਉਲਟ ਹੁੰਦੇ ਹਨ। ਇਸੇ ਕਰਕੇ ਉਨ੍ਹਾਂ ਬੀਤੇ ਸਮੇਂ ਦੇ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ ਦੇ ਕੇ ਘਰ ਬੈਠਣਾ ਹੀ ਮੁਨਾਸਬ ਸਮਝਿਆ ਸੀ। ਸ੍ਰੀ ਪੀਰਮੁਹੰਮਦ ਨੇ ਕਿਹਾ ਤਿੰਨ ਨਵੰਬਰ ਦਾ ਦਿਨ ਅੱਜ ਤੋਂ 41 ਸਾਲ ਪਹਿਲਾਂ ਬਹੁਤ ਹੀ ਤਰਾਸਦੀ ਵਾਲਾ ਦਿਨ ਸੀ ਜਦੋਂ ਸਿੱਖ ਕੌਮ ਦੀ ਨਸਲਕੁਸ਼ੀ ਕੀਤੀ ਜਾ ਰਹੀ ਸੀ। ਇਸ ਨਸਲਕੁਸ਼ੀ ਸਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕਹਿ ਦਿੱਤਾ ਹੈ ਕਿ ਸਿੱਖ ਕੌਮ ਦੀ ਨਸਲਕੁਸ਼ੀ ਕਾਂਗਰਸ ਨੇ ਕਰਾਈ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਇਸ ਬਿਆਨ ਨੂੰ ਆਧਾਰ ਬਣਾ ਕੇ ਨੈਸ਼ਨਲ ਕਾਂਗਰਸ ਦੇ ਉੱਪਰ ਕੇਸ ਚਲਾਇਆ ਜਾਣਾ ਚਾਹੀਦਾ ਹੈ।

