ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੰਦੀ ਸਿੰਘਾਂ ਨੂੰ ਰਿਹਾਅ ਕਰੇ ਕੇਂਦਰ ਸਰਕਾਰ: ਪੀਰਮੁਹੰਮਦ

ਰਿਹਾਈ ਲਈ ਰਾਸ਼ਟਰਪਤੀ ਨੂੰ ਭੇਜੀ ਜਾਵੇਗੀ ਖੁੱਲ੍ਹੀ ਚਿੱਠੀ
ਕਰਨੈਲ ਸਿੰਘ ਪੀਰਮੁਹੰਮਦ
Advertisement
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਕੇਂਦਰ ਸਰਕਾਰ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਵਸ ਮੌਕੇ ਮਨੁੱਖਤਾਵਾਦੀ ਪਹੁੰਚ ਅਪਣਾਉਂਦਿਆਂ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ (ਬੰਦੀ ਸਿੰਘਾਂ) ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਪੀਰਮੁਹੰਮਦ ਨੇ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਸੱਚੇ ਦਿਲੋਂ ‘ਹਿੰਦ ਦੀ ਚਾਦਰ’ ਗੁਰੂ ਤੇਗ ਬਹਾਦਰ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣਾ ਪਵੇਗਾ। ਗੁਰੂ ਸਾਹਿਬ ਨੇ ਜ਼ੁਲਮ ਖ਼ਿਲਾਫ਼ ਅਤੇ ਮਨੁੱਖੀ ਹੱਕਾਂ ਲਈ ਸ਼ਹਾਦਤ ਦਿੱਤੀ ਸੀ। ਅੱਜ ਉਸੇ ਦੇਸ਼ ਵਿੱਚ ਬੰਦੀ ਸਿੰਘ ਦਹਾਕਿਆਂ ਤੋਂ ਨਿਆਂ ਨੂੰ ਉਡੀਕ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਸ਼ਤਾਬਦੀ ’ਤੇ ਉਨ੍ਹਾਂ ਨੂੰ ਰਿਹਾਅ ਕਰਨ ਤੋਂ ਵੱਡੀ ਸ਼ਰਧਾਂਜਲੀ ਹੋਰ ਕੋਈ ਨਹੀਂ ਹੋ ਸਕਦੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਲਦੀ ਹੀ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਇੱਕ ਖੁੱਲ੍ਹੀ ਚਿੱਠੀ ਭੇਜੀ ਜਾ ਰਹੀ ਹੈ। ਇਸ ਚਿੱਠੀ ’ਤੇ ਦੇਸ਼ ਦੇ ਉੱਘੇ ਮਨੁੱਖੀ ਅਧਿਕਾਰ ਕਾਰਕੁਨਾਂ, ਲੇਖਕਾਂ ਅਤੇ ਸੇਵਾ-ਮੁਕਤ ਜੱਜਾਂ ਦੇ ਦਸਤਖ਼ਤ ਵੀ ਲਏ ਜਾਣਗੇ ਤਾਂ ਜੋ ਸਰਕਾਰ ਤੱਕ ਕੌਮ ਦੀ ਸਾਂਝੀ ਆਵਾਜ਼ ਪਹੁੰਚ ਸਕੇ।

Advertisement

ਪੀਰਮੁਹੰਮਦ ਨੇ ਉਮੀਦ ਜਤਾਈ ਕਿ ਸਰਕਾਰ ਸਿੱਖਾਂ ਦੀਆਂ ਭਾਵਨਾਵਾਂ ਅਤੇ ਮਨੁੱਖੀ ਅਧਿਕਾਰਾਂ ਦਾ ਸਨਮਾਨ ਕਰਦਿਆਂ ਇਸ ਇਤਿਹਾਸਕ ਮੌਕੇ ਇੱਕ ਸਾਰਥਕ ਫ਼ੈਸਲਾ ਲਵੇਗੀ।

Advertisement
Tags :
Punjabi Newspunjabi news updatePunjabi TribunePunjabi tribune latestPunjabi Tribune Newspunjabi tribune updateਪੰਜਾਬੀ ਖ਼ਬਰਾਂਪੰਜਾਬੀ ਟ੍ਰਿਬਿਊਨ
Show comments