ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੇਂਦਰ ਨੇ ਪੰਜਾਬ ਦੇ ਵਿਕਾਸ ਦੇ ਰਾਹ ਖੋਲ੍ਹੇ: ਸ਼ਰਮਾ

ਕੇਂਦਰੀ ਕੈਬਨਿਟ ਵੱਲੋਂ ਮੁਹਾਲੀ ਵਿੱਚ ਸੈਮੀਕੰਡਕਟਰ ਪਾਰਕ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਮਨਜ਼ੂਰੀ ’ਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹੋਏ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਪ੍ਰਾਜੈਕਟ ਜਿੱਥੇ ਪੰਜਾਬ ਦੇ ਨੌਜਵਾਨਾਂ ਲਈ...
ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਮੰਗ ਪੱਤਰ ਦਿੰਦੇ ਹੋਏ ਸੁਭਾਸ਼ ਸ਼ਰਮਾ।-ਫੋਟੋ: ਚਿੱਲਾ
Advertisement

ਕੇਂਦਰੀ ਕੈਬਨਿਟ ਵੱਲੋਂ ਮੁਹਾਲੀ ਵਿੱਚ ਸੈਮੀਕੰਡਕਟਰ ਪਾਰਕ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਮਨਜ਼ੂਰੀ ’ਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹੋਏ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਪ੍ਰਾਜੈਕਟ ਜਿੱਥੇ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰੇਗਾ, ਉੱਥੇ ਹੀ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਂ ਤਾਕਤ ਦੇਵੇਗਾ। ਉਨ੍ਹਾਂ ਕਿਹਾ ਕਿ ਹੁਣ ਮਾਨ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕੇਂਦਰ ਸਰਕਾਰ ਦੇ ਇਨ੍ਹਾਂ ਪ੍ਰਾਜੈਕਟਾਂ ਨੂੰ ਪੂਰਾ ਸਮਰਥਨ ਦੇਵੇ। ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।

ਡਾ. ਸ਼ਰਮਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਮੁਹਾਲੀ ਦੀ ਜਨਤਾ ਨਾਲ ਵਾਅਦਾ ਕੀਤਾ ਸੀ ਕਿ ਉਹ ਇਸ ਤਰ੍ਹਾਂ ਦੇ ਪ੍ਰੋਜੈਕਟ ਇੱਥੇ ਲਿਆਉਣਗੇ। ਇਸ ਸਬੰਧ ਵਿੱਚ ਉਹ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਵੀ ਦੋ ਵਾਰ ਮਿਲੇ ਸਨ। ਅੱਜ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਧੰਨਵਾਦ ਕੀਤਾ।

Advertisement

Advertisement