ਪੰਜਾਬ ਦੇ ਹੱਕਾਂ ’ਤੇ ਹਮਲਾ ਕਰ ਰਿਹੈ ਕੇਂਦਰ: ਚੀਮਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕੇਂਦਰ ’ਤੇ ਹਮਲਾ ਕਰਦਿਆਂ ਕਿਹਾ ਕਿ ਉਹ ਪੰਜਾਬ ਯੂਨੀਵਰਸਿਟੀ ਦੀ ਲੋਕਤੰਤਰੀ ਬਣਤਰ ਤੋੜ ਕੇ ਇਸ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੰਡੀਕੇਟ ਅਤੇ ਸੈਨੇਟ...
Advertisement
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕੇਂਦਰ ’ਤੇ ਹਮਲਾ ਕਰਦਿਆਂ ਕਿਹਾ ਕਿ ਉਹ ਪੰਜਾਬ ਯੂਨੀਵਰਸਿਟੀ ਦੀ ਲੋਕਤੰਤਰੀ ਬਣਤਰ ਤੋੜ ਕੇ ਇਸ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੰਡੀਕੇਟ ਅਤੇ ਸੈਨੇਟ ਨੂੰ ਚੋਣ ਪ੍ਰਣਾਲੀ ਤੋਂ ਹਟਾ ਕੇ ਨਾਮਜ਼ਦੀ ਰਾਹੀਂ ਚਲਾਉਣ ਦੀ ਕੋਸ਼ਿਸ਼ ਪੰਜਾਬ ਦੀ ਆਵਾਜ਼ ਨੂੰ ਦਬਾਉਣ ਬਰਾਬਰ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵੱਲੋਂ ਇਹ ਕਦਮ ਪੰਜਾਬ ਦੀ ਖ਼ੁਦਮੁਖ਼ਤਿਆਰੀ ’ਤੇ ਹਮਲਾ ਹੈ ਜੋ 1966 ਦੇ ਪੰਜਾਬ ਪੁਨਰਗਠਨ ਐਕਟ ਖ਼ਿਲਾਫ਼ ਹੈ। ਡਾ. ਚੀਮਾ ਨੇ ‘ਆਪ’ ਸਰਕਾਰ ’ਤੇ ਵੀ ਸਵਾਲ ਉਠਾਇਆ ਕਿ ਉਹ ਕੇਂਦਰ ਦੇ ਇਸ ਫ਼ੈਸਲੇ ’ਤੇ ਚੁੱਪ ਵੱਟੀ ਬੈਠੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕੇਂਦਰ ਸਰਕਾਰ ਨੇ ਇਹ ਫ਼ੈਸਲਾ ਵਾਪਸ ਨਾ ਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਸ਼ੁਰੂ ਕੀਤੇ ਜਾਣਗੇ।
Advertisement
Advertisement
