ਪੰਜਾਬ ਦੇ ਗੁਦਾਮਾਂ ਤੋਂ ਅਨਾਜ ਚੁੱਕੇ ਕੇਂਦਰ: ਬਰਸਟ
ਖੇਤਰੀ ਪ੍ਰਤੀਨਿਧ ਐੱਸਏਐੱਸ ਨਗਰ (ਮੁਹਾਲੀ), 25 ਜੂਨ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਝੋਨੇ ਦਾ ਖ਼ਰੀਦ ਸੀਜ਼ਨ 2025 ਆਉਣ ਵਾਲਾ ਹੈ, ਪਰ ਅਜੇ ਵੀ ਪੰਜਾਬ ਦੇ ਗੁਦਾਮਾਂ ਵਿੱਚ ਅਨਾਜ ਭੰਡਾਰ ਪਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ...
Advertisement
ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ (ਮੁਹਾਲੀ), 25 ਜੂਨ
Advertisement
ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਝੋਨੇ ਦਾ ਖ਼ਰੀਦ ਸੀਜ਼ਨ 2025 ਆਉਣ ਵਾਲਾ ਹੈ, ਪਰ ਅਜੇ ਵੀ ਪੰਜਾਬ ਦੇ ਗੁਦਾਮਾਂ ਵਿੱਚ ਅਨਾਜ ਭੰਡਾਰ ਪਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਦਿਆਂ ਪੰਜਾਬ ਦੇ ਗੁਦਾਮਾਂ ਵਿੱਚ ਪਏ ਅਨਾਜ ਦੀ ਚੁਕਾਈ ਤੇਜ਼ੀ ਨਾਲ ਕਰਵਾਏ। ਉਨ੍ਹਾਂ ਕਿਹਾ ਕਿ ਆਗਾਮੀ ਝੋਨੇ ਦੀ ਖਰੀਦ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਚਾਰ ਮਹੀਨੇ ਪਹਿਲਾਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਖ਼ਰੀਦ ਸੀਜ਼ਨ 2025 ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਮੰਤਰੀ ਸਮੂਹ ਦਾ ਗਠਨ ਕੀਤਾ ਹੈ।
Advertisement
×