ਟ੍ਰਬਿਿਉਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਅਕਤੂਬਰ
ਚੰਡੀਗੜ੍ਹ ਦੇ ਨਵੇਂ ਐੱਸਐੱਸਪ ਵਜੋਂ ਕੁਲਦੀਪ ਸਿੰਘ ਚਾਹਲ ਆਈਪੀਐੱਸ ਨੇ ਅਹੁਦਾ ਸੰਭਾਲ ਲਿਆ ਹੈ। ਸ੍ਰੀ ਚਾਹਲ ਨੇ ਐੱਸਐੱਸਪੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਬੈਠਕ ਕੀਤੀ. ਕੁਲਦੀਪ ਸਿੰਘ ਚਾਹਲ ਨੇ ਸਾਲ 2009 ਦੇ ਆਈਪੀਐੱਸ ਅਧਿਕਾਰੀ ਹਨ ਜੋ ਇਸ ਸਮੇਂ ਪੰਜਾਬ ਦੇ ਜ਼ਿਲ੍ਹਾ ਮੁਹਾਲੀ ਵਿਖੇ ਬਤੌਰ ਐੱਸਐੱਸਪੀ ਤਾਇਨਾਤ ਸੀ। ਇਸ ਤੋਂ ਪਹਿਲਾਂ ਵੀ ਸ੍ਰੀ ਚਾਹਲ ਯੂਟੀ ਵਿੱਚ ਸਬ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ ਜਿਸ ਉਪਰੰਤ ਉਨ੍ਹਾਂ ਆਈਪੀਐੱਸ ਦੀ ਪ੍ਰੀਖਿਆ ਪਾਸ ਕੀਤੀ।