ਚੇਅਰਮੈਨ ਢਿੱਲੋਂ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ
ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਸਣੇ ਕਮੇਟੀ ਅਧੀਨ ਅਨਾਜ ਪੈਂਦੀ ਮੰਡੀ ਫ਼ਿਰੋਜ਼ਪੁਰ ਅਤੇ ਬਰਾਸ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਾ ਆਵੇ ਅਤੇ ਝੋਨੇ ਦੀ ਤੁਰੰਤ ਖ਼ਰੀਦ ਤੇ ਚੁਕਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਮਾਰਕੀਟ ਕਮੇਟੀ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਸ੍ਰੀ ਢਿੱਲੋਂ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਫ਼ਸਲ ਐੱਮ ਐੱਸ ਪੀ ’ਤੇ ਖ਼ਰੀਦ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਅਦਾਇਗੀ ਸਮੇਂ ਸਿਰ ਉਨ੍ਹਾਂ ਦੇ ਖਾਤਿਆਂ ਵਿੱਚ ਭੇਜੀ ਜਾਵੇਗੀ।
ਕਿਸਾਨਾਂ ਨੇ ਕਿਹਾ ਕਿ ਇਸ ਵਾਰ ਮੰਡੀ ਪ੍ਰਬੰਧ ਬਹੁਤ ਸੁਧਰੇ ਹੋਏ ਹਨ ਤੇ ਖ਼ਰੀਦ ਪ੍ਰਕਿਰਿਆ ਵੀ ਪਾਰਦਰਸ਼ੀ ਢੰਗ ਨਾਲ ਹੋ ਰਹੀ ਹੈ। ਉਨ੍ਹਾਂ ਸਰਕਾਰ ਅਤੇ ਚੇਅਰਮੈਨ ਢਿੱਲੋਂ ਦਾ ਧੰਨਵਾਦ ਕੀਤਾ। ਸ੍ਰੀ ਢਿੱਲੋਂ ਨੇ ਕਿਸਾਨਾਂ ਨੂੰ ਵੀ ਆਪਣੀ ਫ਼ਸਲ ਸੁਕਾ ਕੇ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ।