ਚਮਕੌਰ ਸਾਹਿਬ ਪੁਲੀਸ ਵੱਲੋਂ ਸ਼ਹਿਰ ’ਚ ਫਲੈਗ ਮਾਰਚ
ਚਮਕੌਰ ਸਾਹਿਬ (ਸੰਜੀਵ ਬੱਬੀ): ਚਮਕੌਰ ਸਾਹਿਬ ਪੁਲੀਸ ਨੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਦੀਆ ਹਦਾਇਤਾਂ ਅਨੁਸਾਰ ਇੱਥੋਂ ਦੀ ਪੁਲੀਸ ਵੱਲੋਂ ਸ਼ਹਿਰ ਵਿੱਚ ਡੀਐੱਸਪੀ ਮਨਜੀਤ ਸਿੰਘ ਔਲਖ ਦੀ ਅਗਵਾਈ ਹੇਠ ਫਲੈਗ ਮਾਰਚ ਕੀਤਾ ਗਿਆ ਅਤੇ ਮਾੜੇ ਅਨਸਰਾਂ ਨੂੰ ਬਾਜ ਆਉਣ ਲਈ ਸਖਤ...
Advertisement
ਚਮਕੌਰ ਸਾਹਿਬ (ਸੰਜੀਵ ਬੱਬੀ): ਚਮਕੌਰ ਸਾਹਿਬ ਪੁਲੀਸ ਨੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਦੀਆ ਹਦਾਇਤਾਂ ਅਨੁਸਾਰ ਇੱਥੋਂ ਦੀ ਪੁਲੀਸ ਵੱਲੋਂ ਸ਼ਹਿਰ ਵਿੱਚ ਡੀਐੱਸਪੀ ਮਨਜੀਤ ਸਿੰਘ ਔਲਖ ਦੀ ਅਗਵਾਈ ਹੇਠ ਫਲੈਗ ਮਾਰਚ ਕੀਤਾ ਗਿਆ ਅਤੇ ਮਾੜੇ ਅਨਸਰਾਂ ਨੂੰ ਬਾਜ ਆਉਣ ਲਈ ਸਖਤ ਤਾੜਨਾ ਕੀਤੀ ਗਈ। ਇਸ ਫਲੈਗ ਮਾਰਚ ਵਿੱਚ ਥਾਣਾ ਮੁਖੀ ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਵੀ ਸ਼ਾਮਲ ਸਨ। ਡੀਐੱਸਪੀ ਔਲਖ ਨੇ ਕਿਹਾ ਕਿ ਫਲੈਗ ਮਾਰਚ ਦਾ ਮੁੱਖ ਮਕਸਦ ਲੋਕਾਂ ਵਿੱਚ ਸੁਰੱਖਿਆ ਭਾਵਨਾ ਪੈਦਾ ਕਰਨਾ ਹੈ ਅਤੇ ਚੋਰਾਂ ਤੇ ਲੁਟੇਰਿਆਂ ਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਸਰਗਰਮੀਆਂ ਲੈ ਕੇ ਪੁਲੀਸ ਪੂਰੀ ਤਰ੍ਹਾਂ ਨਾਲ ਚੌਕਸ ਹੈ।
Advertisement
Advertisement
×