DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Chamkaur Sahib Road Accident: ਟਰੈਕਟਰ-ਟਰਾਲੀ ਦੀ ਫੇਟ ਕਾਰਨ ਸਾਈਕਲ ਸਵਾਰ ਬੱਚੇ ਦੀ ਮੌਤ

ਪਿੰਡ ਵਾਸੀਆਂ ਵੱਲੋਂ ਟਰੈਕਟਰ ਮਾਲਕ ਖ਼ਿਲਾਫ਼ ਕੇਸ ਦਰਜ ਕਰਵਾਉਣ ਲਈ ਹਸਪਤਾਲ ਅੱਗੇ ਧਰਨਾ

  • fb
  • twitter
  • whatsapp
  • whatsapp
Advertisement

Chamkaur Sahib Road Accident: ਇੱਥੋਂ ਨਜ਼ਦੀਕੀ ਪਿੰਡ ਗਧਰਾਮ ਕਲਾਂ ਵਿੱਚ ਸੜਕ ਹਾਦਸੇ ਦੌਰਾਨ ਦਸ ਸਾਲਾ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਰਾਹੁਲ (10) ਵਜੋਂ ਹੋਈ ਹੈ। ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕ ਦੇ ਪਿਤਾ ਅਮਰੀਕ ਸਿੰਘ ਨੇ ਦੱਸਿਆ ਕਿ ਉਹ ਅਤੇ ਉਸ ਦਾ ਛੋਟਾ ਬੇਟਾ ਰਾਹੁਲ ਸਾਈਕਲ ’ਤੇ ਪਿੰਡ ਦੀ ਹੀ ਦੁਕਾਨ ’ਤੇ ਮੋਬਾਈਲ ਚਾਰਜ ਕਰਵਾਉਣ ਗਏ ਸਨ। ਜਦੋਂ ਉਹ ਦੁਕਾਨ ਤੋਂ ਵਾਪਸ ਘਰ ਆ ਰਹੇ ਸਨ ਤਾਂ ਦੁਪਹਿਰੇ ਪਿੱਛੋਂ ਆ ਰਹੇ ਟਰੈਕਟਰ-ਟਰਾਲੀ ਜੋ ਮਿੱਟੀ ਨਾਲ ਭਰੀ ਹੋਈ ਸੀ, ਦੇ ਚਾਲਕ ਨੇ ਰਾਹੁਲ ਦੇ ਸਾਈਕਲ ਵਿੱਚ ਟੱਕਰ ਮਾਰ ਦਿੱਤੀ। ਟੱਕਰ ਲੱਗਣ ਕਾਰਨ ਰਾਹੁਲ ਟਰੈਕਟਰ-ਟਰਾਲੀ ਦੇ ਹੇਠਾਂ ਆ ਗਿਆ ਅਤੇ ਗੰਭੀਰ ਜ਼ਖ਼ਮੀ ਹੋ ਗਿਆ। ਪਿੰਡ ਵਾਸੀਆਂ ਨੇ ਟਰੈਕਟਰ-ਟਰਾਲੀ ਚਾਲਕ ਨੂੰ ਮੌਕੇ ’ਤੇ ਹੀ ਫੜ ਲਿਆ ਅਤੇ ਪੁਲੀਸ ਹਵਾਲੇ ਕਰ ਦਿੱਤਾ। ਜ਼ਖਮੀ ਬੱਚੇ ਨੂੰ ਤੁਰੰਤ ਇੱਥੋਂ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਬੱਚੇ ਦੀ ਮੌਤ ਤੋਂ ਭੜਕੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਹਸਪਤਾਲ ਅੱਗੇ ਸੜਕ ’ਤੇ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ। ਧਰਨੇ ਦੌਰਾਨ ਭਾਜਪਾ ਆਗੂ ਮੇਜਰ ਅੰਜੂ ਬਾਲਾ ਸਿੰਘ ਅਤੇ ਕਿਸਾਨ ਆਗੂ ਜੁਝਾਰ ਸਿੰਘ ਤੇ ਪਿੰਡ ਦੇ ਸਰਪੰਚ ਨੇ ਰਾਹੁਲ ਦੀ ਮੌਤ ਲਈ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ, ਜਿਨ੍ਹਾਂ ਦੀ ਸਰਪ੍ਰਸਤੀ ਹੇਠ ਇਲਾਕੇ ਵਿੱਚ ਨਾਜਾਇਜ਼ ਮਾਈਨਿੰਗ ਚੱਲ ਰਹੀ ਹੈ ਅਤੇ ਟਰੈਕਟਰ ਚਾਲਕ ਓਵਰਲੋਡਿੰਗ ਕਰਕੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਜਿੰਨਾ ਚਿਰ ਇਸ ਮਾਮਲੇ ਵਿੱਚ ਟਰੈਕਟਰ ਮਾਲਕ ਦਾ ਨਾਮ ਦਰਜ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਉਹ ਧਰਨਾ ਜਾਰੀ ਰੱਖਣਗੇ।

Advertisement

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਇੰਸਪੈਕਟਰ ਸ਼ਵਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲੀਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਟਰੈਕਟਰ ਚਾਲਕ ਤਰਨ ਕੁਮਾਰ ਪਿੰਡ ਨਿਆਲ (ਤਹਿਸੀਲ ਪਾਤੜਾਂ ) ਹਾਲ ਪਿੰਡ ਬਸੀ ਗੁੱਜਰਾਂ ਖਿਲਾਫ਼ ਕੇਸ ਦਰਜ ਕਰ ਲਿਆ। ਇਸ ਤੋਂ ਬਾਅਦ ਪਿੰਡ ਵਾਸੀਆਂ ਤੇ ਪਰਿਵਾਰਕ ਮੈਂਬਰਾਂ ਵੱਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ। ਪੁਲੀਸ ਨੇ ਬੱਚੇ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਰੂਪਨਗਰ ਭੇਜ ਦਿੱਤੀ।

Advertisement

Advertisement
×