ਚਨਾਰਥਲ ਨੇ ਭੂੰਦੜ ਤੋਂ ਆਸ਼ੀਰਵਾਦ ਲਿਆ
ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਨੇ ਪਾਰਟੀ ਦਾ ਮੁੜ ਜ਼ਿਲ੍ਹਾ ਪ੍ਰਧਾਨ ਬਨਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਦੇ ਘਰ ਪਹੁੰਚ ਕੇ ਆਸ਼ੀਰਵਾਦ ਲਿਆ ਅਤੇ ਧੰਨਵਾਦ ਕੀਤਾ। ਇਸ ਮੌਕੇ...
Advertisement
ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਨੇ ਪਾਰਟੀ ਦਾ ਮੁੜ ਜ਼ਿਲ੍ਹਾ ਪ੍ਰਧਾਨ ਬਨਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਦੇ ਘਰ ਪਹੁੰਚ ਕੇ ਆਸ਼ੀਰਵਾਦ ਲਿਆ ਅਤੇ ਧੰਨਵਾਦ ਕੀਤਾ। ਇਸ ਮੌਕੇ ਹਲਕਾ ਬੱਸੀ ਪਠਾਣਾਂ ਦੇ ਮੁੱਖ ਸੇਵਾਦਾਰ ਦਰਬਾਰਾ ਸਿੰਘ ਗੁਰੂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਜਥੇਦਾਰ ਚਨਾਰਥਲ ਨੇ ਭਰੋਸਾ ਦਿੱਤਾ ਕਿ ਉਹ ਜ਼ਿਲ੍ਹੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਪਿੰਡ ਪੱਧਰ ਤੱਕ ਲੋਕਾਂ ਨਾਲ ਤਾਲਮੇਲ ਕਰਨਗੇ। ਉਨ੍ਹਾਂ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ, ਕਾਂਗਰਸ ਅਤੇ ਭਾਜਪਾ ਦੀ ਅਲੋਚਨਾ ਕਰਦਿਆ ਕਿਹਾ ਕਿ ਇਨ੍ਹਾਂ ਕਦੇ ਵੀ ਪੰਜਾਬ ਦੇ ਭਲੇ ਲਈ ਕੁਝ ਨਹੀਂ ਕੀਤਾ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×