ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ’ਚ 23 ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨੇ

ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ’ਚ 23 ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨੇ

ਆਤਿਸ਼ ਗੁਪਤਾ

ਚੰਡੀਗੜ੍ਹ, 24 ਸਤੰਬਰ

ਚੰਡੀਗੜ੍ਹ ’ਚ ਵਧ ਰਹੇ ਕਰੋਨਾ ਵਾਇਰਸ ਦੇ ਕੇਸਾਂ ’ਤੇ ਨੱਥ ਪਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ’ਚ 23 ਨਵੇਂ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨੇ ਗਏ ਹਨ। ਇਨ੍ਹਾਂ ’ਚ ਸੈਕਟਰ-7, 15, 19, 20, 24, 27, 32, 33, 35, 37, 39, 41, 44, 46, ਮੌਲੀ ਕੰਪਲੈਕਸ, ਰਾਮ ਦਰਬਾਰ ਫੇਸ-2, ਨਿਊ ਇੰਦਰਾ ਕਲੋਨੀ, ਇੰਦਰਾ ਕਲੋਨੀ ਅਤੇ ਪਿਪਲੀ ਵਾਲਾ ਟਾਊਨ ਮਨੀਮਾਜਰਾ ਦੇ ਚੋਣਵੇਂ ਘਰ ਸ਼ਾਮਲ ਹਨ। ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੇ ਸਲਾਹਕਾਰ ਮਨੋਜ ਪਰੀਦਾ ਨੇ ਦੱਸਿਆ ਕਿ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸ਼ਹਿਰ ਵਿੱਚ ਕੰਟੇਨਮੈਂਟ ਜ਼ੋਨਾਂ ਦਾ ਐਲਾਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ 27 ਕੰਟੇਨਮੈਂਟ ਜ਼ੋਨ ਐਲਾਨੇ ਗਏ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All