ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ : The Tribune India

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ

ਕੇਂਦਰੀ ਵਿੱਤ ਮੰਤਰੀ ਵੱਲੋਂ ਮੋਦੀ ਦਾ ਧੰਨਵਾਦ; 2047 ਤੱਕ ਦੇਸ਼ ਨੂੰ ਵਿਕਸਤ ਮੁਲਕ ਬਣਾਉਣ ਦਾ ਟੀਚਾ: ਸੀਤਾਰਾਮਨ

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ

ਚੰਡੀਗੜ੍ਹ, 28 ਸਤੰਬਰ

ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਚੰਡੀਗੜ੍ਹ ਸਥਿਤ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਬਦਲ ਕੇ ‘ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ’ ਰੱਖ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਝ ਦਿਨ ਪਹਿਲਾਂ ਇਸ ਬਾਰੇ ਐਲਾਨ ਕੀਤਾ ਸੀ।

ਇਸ ਸਬੰਧੀ ਪ੍ਰੋਗਰਾਮ ਵਿੱਚ ਅੱਜ ਮੁੱਖ ਮਹਿਮਾਨ ਵਜੋਂ ਪਹੁੰਚੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸਮਾਰੋਹ ਵਿੱਚ ਪਹੁੰਚ ਕੇ ਕਾਫੀ ਮਾਣ ਮਹਿਸੂਸ ਹੋਇਆ। ਸੀਤਾਰਾਮਨ ਨੇ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਵਿੱਤ ਮੰਤਰੀ ਨੇ ਕਿਹਾ, ‘‘ਇਨ੍ਹਾਂ ਛੋਟੇ-ਛੋਟੇ ਸੰਕੇਤਾਂ ਰਾਹੀਂ ਅਸੀਂ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਹੀਦ ਹੋਏ ਭਗਤ ਸਿੰਘ ਵਰਗੇ ਨੌਜਵਾਨਾਂ ਵੱਲੋਂ ਦਿੱਤੇ ਗਏ ਬਲੀਦਾਨ ਨੂੰ ਯਾਦ ਰੱਖ ਸਕਾਂਗੇ।’’ ਉਨ੍ਹਾਂ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਹਾਮੀ ਭਰਨ ਲਈ ਪੰਜਾਬ ਤੇ ਹਰਿਆਣਾ ਸਰਕਾਰਾਂ ਦਾ ਵੀ ਧੰਨਵਾਦ ਕੀਤਾ। ਇਸ ਦੌਰਾਨ ਉਨ੍ਹਾਂ ਆਤਮਨਿਰਭਰ ਭਾਰਤ ਦੀ ਗੱਲ ਕਰਦਿਆਂ ਕਿਹਾ ਕਿ ਸਰਕਾਰ ਦਾ ਆਜ਼ਾਦੀ ਦੇ 100 ਸਾਲ ਪੂਰੇ ਹੋਣ ’ਤੇ 2047 ਤੱਕ ਦੇਸ਼ ਨੂੰ ਇਕ ਵਿਕਸਤ ਦੇਸ਼ ਬਣਾਉਣ ਦਾ ਟੀਚਾ ਹੈ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਕੇਂਦਰੀ ਮੰਤਰੀ ਜਨਰਲ ਵੀ.ਕੇ. ਸਿੰਘ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਅਤੇ ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਵੀ ਮੌਜੂਦ ਸਨ। ਸ੍ਰੀ ਮਾਨ ਨੇ ਵੀ ਹਵਾਈ ਅੱਡੇ ਦਾ ਨਾਮ ਬਦਲਣ ਲਈ ਪ੍ਰਧਾਨ ਮੰਤਰੀ ਸ੍ਰੀ ਮੋਦੀ ਦਾ ਧੰਨਵਾਦ ਕੀਤਾ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਸ਼ਹਿਰ

View All